ਦਿਵਿਆਂਗ ਲੋਕਾਂ ਦੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ

Saturday, Oct 12, 2019 - 06:22 PM (IST)

ਦਿਵਿਆਂਗ ਲੋਕਾਂ ਦੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ

ਅੰਮ੍ਰਿਤਸਰ (ਸੁਮਿਤ) : ਸਰੀਰਕ ਤੌਰ 'ਤੇ ਅਸਮਰੱਥ ਅਤੇ ਦਿਵਿਆਂਗ ਲੋਕਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ੇਸ਼ ਮੰਗ ਕੀਤੀ ਹੈ, ਜਿਸ 'ਚ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਦਰਸ਼ਨ ਕਰਨ ਲਈ ਇਕ ਵਿਸ਼ੇਸ਼ ਰਸਤਾ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਦੇ ਦਰਸ਼ਨ ਕਰਨ ਲਈ ਇਕ ਅਜਿਹਾ ਰਸਤਾ ਬਣਾਇਆ ਜਾਣਾ ਚਾਹੀਦਾ ਹੈ ਕਿ ਜਿਸ 'ਚੋਂ ਵ੍ਹੀਲ ਚੇਅਰ ਆਸਾਨੀ ਨਾਲ ਲੰਘ ਸਕੇ। ਇਸ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬਕਾਇਦਾ ਲਿਖਤੀ ਤੌਰ 'ਤੇ ਪੱਤਰ ਲਿਖ ਕੇ ਵੀ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਕਰਨ ਆਏ ਦਿਵਿਆਂਗ ਵਿਅਕਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਦੋਂ ਉਹ ਸ੍ਰੀ ਹਰਿਮੰਦਰ ਸਾਹਿਬ 'ਚ ਦਰਸ਼ਨ ਕਰਨ ਆਉਂਦੇ ਹਨ ਤਾਂ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਦੇ ਨਾਲ ਹੀ ਉਨ੍ਹਾਂ ਕੋਲ ਪਾਵਰ ਵ੍ਹੀਲ ਚੇਅਰ ਹੈ ਜਿਸ ਨੂੰ ਅੰਦਰ ਵੀ ਨਹੀਂ ਜਾਣ ਦਿੱਤਾ ਜਾਂਦਾ। 

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਚਾਹੀਦਾ ਹੈ ਕਿ ਸਰੀਰਕ ਤੌਰ 'ਤੇ ਅਸਮਰੱਥ ਅਤੇ ਦਿਵਿਆਂਗ ਲੋਕਾਂ ਲਈ ਇਕ ਵਿਸ਼ੇਸ਼ ਰਸਤਾ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਦਰਸ਼ਨਾਂ 'ਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।


author

Gurminder Singh

Content Editor

Related News