ਜਥੇਦਾਰਾਂ ਨੂੰ ਅਹੁਦੇ ਤੋਂ ਫਾਰਗ ਕਰਨ ਦੇ ਫ਼ੈਸਲੇ ''ਤੇ ਕੀ ਬੋਲੇ ਗਿਆਨੀ ਹਰਪ੍ਰੀਤ ਸਿੰਘ

Friday, Mar 07, 2025 - 07:29 PM (IST)

ਜਥੇਦਾਰਾਂ ਨੂੰ ਅਹੁਦੇ ਤੋਂ ਫਾਰਗ ਕਰਨ ਦੇ ਫ਼ੈਸਲੇ ''ਤੇ ਕੀ ਬੋਲੇ ਗਿਆਨੀ ਹਰਪ੍ਰੀਤ ਸਿੰਘ

ਬਠਿੰਡਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਲਈ ਕਾਲਾ ਦਿਨ ਕਰਾਰ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਦਾ ਕਾਰਣ ਦੋ ਦਸੰਬਰ ਨੂੰ ਜਾਰੀ ਹੋਇਆ ਹੁਕਮਨਾਮਾ ਹੈ, ਜਿਸ ਦੇ ਚੱਲਦੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੇਰੇ 'ਤੇ ਇਲਜ਼ਾਮਬਾਜ਼ੀ ਕੀਤੀ ਗਈ, ਚੱਲੋ ਮੈਂ ਮਾੜਾ ਸੀ ਪਰ ਅੱਜ ਦੋਵੇਂ ਤਖ਼ਤਾਂ ਦੇ ਜਥੇਦਾਰਾਂ ਨੂੰ ਤਬਦੀਲ ਕਰ ਦਿੱਤਾ ਗਿਆ। ਇਸ ਦਾ ਸਿੱਧਾ ਮਤਲਬ ਹੈ ਕਿ ਮੇਰੀ ਕਿਰਦਾਰਕੁਸ਼ੀ ਕਰਨ ਪਿੱਛੇ ਵੀ ਦੋ ਦਸੰਬਰ ਦਾ ਹੁਕਮਨਾਮਾ ਹੈ। ਇਸ ਲਈ ਉਹ ਅੱਜ ਦੇ ਦਿਨ ਨੂੰ ਸਿੱਖ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਕਰਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਦਾ ਦੁਰਉਪਯੋਗ ਕਰਨ ਵਾਲੇ ਪਰਿਵਾਰ ਦੀ ਅੱਜ ਜੜ੍ਹ ਪੁੱਟੀ ਗਈ ਹੈ। 

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ 'ਚ ਵੱਡੀ ਘਟਨਾ, ਪੈ ਗਈਆਂ ਭਾਜੜਾਂ

ਅੱਜ ਦੋ ਤਖ਼ਤਾਂ ਦੇ ਜਥੇਦਾਰਾਂ ਨੂੰ ਕੀਤਾ ਗਿਆ ਅਹੁਦੇ ਤੋਂ ਫਾਰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿਚ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਸਾਹਿਬਾਨ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ। ਉਂਝ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਚ ਕ੍ਰਮਵਾਰ ਹੈੱਡ ਗ੍ਰੰਥੀ ਤੇ ਗ੍ਰੰਥੀ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤ਼ਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਸੰਤ ਟੇਕ ਸਿੰਘ ਧਨੌਲਾ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਹੈ।

ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਤੇ ਮੁਲਾਜ਼ਮਾਂ ਲਈ ਚਿੰਤਾ ਭਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News