ਅਕਾਲੀ ਦਲ ਵਲੋਂ ਜ਼ਿਮਨੀ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਜਥੇਦਾਰ ਦਾ ਵੱਡਾ ਬਿਆਨ
Thursday, Oct 24, 2024 - 06:29 PM (IST)
ਅੰਮ੍ਰਿਤਸਰ : ਅਕਾਲੀ ਦਲ ਵਲੋਂ ਜ਼ਿਮਨੀ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਅਕਾਲੀ ਦਲ 'ਤੇ ਕਿਸੇ ਤਰ੍ਹਾਂ ਦੀ ਚੋਣ ਲੜਨ ਦੀ ਪਾਬੰਦੀ ਨਹੀਂ ਹੈ। ਜਥੇਦਾਰ ਨੇ ਆਖਿਆ ਹੈ ਕਿ ਸਿਰਫ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਤਨਖਾਹੀਆਂ ਹੋਣ ਕਰਕੇ ਚੋਣ ਸਰਗਰਮੀਆਂ ਵਿਚ ਹਿੱਸਾ ਲੈਣ 'ਤੇ ਪਾਬੰਦੀ ਲਗਾਈ ਗਈ ਹੈ ਜਦਕਿ ਪਾਰਟੀ ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿਚ ਹਿੱਸਾ ਲੈ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਇਕ ਹੋਰ ਵੱਡਾ ਤੋਹਫ਼ਾ
ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ
ਸ਼੍ਰੋਮਣੀ ਅਕਾਲੀ ਦਲ ਇਸ ਵਾਰ ਕੋਈ ਵੀ ਜ਼ਿਮਨੀ ਚੋਣਾਂ ਨਹੀਂ ਲੜੇਗਾ। ਇਹ ਵੱਡਾ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ, ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾਂ ਪ੍ਰਧਾਨ ਦੀ ਅਹਿਮ ਮੀਟਿੰਗ ਹੋਈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਇਸ ਵਾਰ 4 ਸੀਟਾਂ 'ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇ ਜਾਣਗੇ। ਮੀਟਿੰਗ 'ਚ ਚਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਦੀ ਚੋਣ ਨੂੰ ਲੈ ਕੇ ਚਰਚਾ ਹੋਈ ਹੈ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਾ. ਦਲਜੀਤ ਚੀਮਾ ਨੇ ਕਿਹਾ ਕਿ ਕੱਲ੍ਹ ਜੋ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਆਇਆ ਸੀ ਕਿ ਕੋਈ ਵੀ ਤਨਖ਼ਾਹੀਆ ਸਿੱਖ ਤਨਖ਼ਾਹ ਪੂਰੀ ਕਰਨ ਤਕ ਤਨਖ਼ਾਹੀਆ ਹੀ ਰਹਿੰਦਾ ਹੈ। ਤਨਖ਼ਾਹੀਆ ਹੋਣ ਤੱਕ ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਨਹੀਂ ਕਰ ਸਕਦੇ ਹਨ ਤਾਂ ਕੁਦਰਤੀ ਗੱਲ ਹੈ ਕਿ ਜੇਕਰ ਪ੍ਰਚਾਰ ਨਹੀਂ ਹੋਵੇਗਾ ਤਾਂ ਜ਼ਿਮਨੀ ਚੋਣ ਵੀ ਪਾਰਟੀ ਨਹੀਂ ਲੜੇਗੀ। ਇਸ ਸਬੰਧੀ ਸਾਰਿਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਨੈਤਿਕ ਜ਼ਿੰਮੇਵਾਰੀ ਪਾਰਟੀ ਦੇ ਤੌਰ 'ਤੇ ਲਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਨੂੰ ਹੁਕਮ ਮਤਲਬ ਪਾਰਟੀ ਨੂੰ ਹੁਕਮ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਰੂਲ, ਜੁਰਮਾਨੇ ਨਾਲ ਰੱਦ ਹੋਵੇਗਾ ਲਾਇਸੈਂਸ, ਪਹਿਲੀ ਵਾਰ ਮਿਲੇਗੀ ਇਹ ਸਜ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e