ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
Thursday, Apr 17, 2025 - 05:07 PM (IST)

ਅੰਮ੍ਰਿਤਸਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਇਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਇਹ ਵੀ ਪੜ੍ਹੋ- ਪੰਜਾਬ ਦੇ ਵੱਡੇ ਹਸਪਤਾਲ 'ਚ ਅੱਗ ਲੱਗਣ ਨਾਲ 2 ਮਰੀਜ਼ਾਂ ਦੀ ਮੌਤ, ਪਿਆ ਚੀਕ-ਚਿਹਾੜਾ
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗੜਗੱਜ, ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਧਰਮ ਦੀ ਰਖਵਾਲੀ ਲਈ ਉਦਾਹਰਣ ਹੈ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਪਿੰਡ ਮੂਸੇ 'ਚ ਵੱਡੀ ਵਾਰਦਾਤ, ਥਾਣੇਦਾਰ ਦੇ ਘਰ ਅੱਗੇ ਚਲਾਈਆਂ ਗੋਲੀਆਂ
ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਤੇ ਕਾਰਜਕਰ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸਿੱਖ ਕੌਮ ਨੂੰ ਅੱਜ ਦੇ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਾਨਵਤਾ ਦੀ ਰਾਖੀ ਲਈ ਆਪਣੀ ਕੁਰਬਾਨੀ ਦਿੱਤੀ ਸੀ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਬੰਦੀ ਸਿੰਘਾਂ ਦੇ ਮਾਮਲੇ 'ਤੇ ਵੀ ਧਿਆਨ ਦੇਣ ਅਤੇ ਜਿਨ੍ਹਾਂ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਗਈਆਂ ਹਨ ਉਨ੍ਹਾਂ ਨੂੰ ਵੀ ਰਿਹਾਅ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕੀਤੀ ਗਈ ਉਸ 'ਚ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਹਿਲਾਂ ਵਪਾਰੀ 'ਤੇ ਚੱਲੀਆਂ ਤਾਬੜਤੋੜ ਗੋਲੀਆਂ ਤੇ ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8