ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ 15 ਦਿਨਾਂ 'ਚ ਪੱਖ ਰੱਖਣ ਦੇ ਹੁਕਮ

Tuesday, Jun 24, 2025 - 02:32 PM (IST)

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ 15 ਦਿਨਾਂ 'ਚ ਪੱਖ ਰੱਖਣ ਦੇ ਹੁਕਮ

ਅੰਮ੍ਰਿਤਸਰ– ਚੀਫ ਖਾਲਸਾ ਦੀਵਾਨ ਦੇ ਪ੍ਰਬੰਧ 'ਤੇ ਅਹੁਦੇਦਾਰਾਂ ਖ਼ਿਲਾਫ਼ ਮਿਲੀਆਂ ਲਿਖਤੀ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ ਇੱਕ ਅਹਿਮ ਪੱਤਰ ਭੇਜਿਆ ਗਿਆ ਹੈ। ਇਸ ਪੱਤਰ ਰਾਹੀਂ ਅਕਾਲ ਤਖਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ ਨੂੰ ਹੁਕਮ ਦਿੱਤਾ ਹੈ ਕਿ ਉਹ 15 ਦਿਨਾਂ ਦੇ ਅੰਦਰ ਸਕੱਤਰੇਤ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣਾ ਪੱਖ ਰੱਖਣ। ਇਹ ਪੱਤਰ ਹੁਣ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਿਹਾ ਹੈ, ਜਿਸ ਨਾਲ ਸਿੱਖ ਸੰਗਤ ਵਿੱਚ ਵੱਡੀ ਚਰਚਾ ਚੱਲ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ ਵੱਡਾ ਐਲਾਨ

ਪੱਤਰ ਵਿੱਚ ਅਕਾਲ ਤਖਤ ਸਾਹਿਬ ਨੇ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਦਿਆਂ ਸਿੱਧਾ ਸੰਬੰਧਤ ਪੱਖੋਂ ਜਵਾਬ ਮੰਗਿਆ ਹੈ। ਚੀਫ ਖਾਲਸਾ ਦੀਵਾਨ ਸਿੱਖ ਕੌਮ ਦੀ ਪ੍ਰਾਚੀਨ ਅਤੇ ਪ੍ਰਭਾਵਸ਼ਾਲੀ ਧਾਰਮਿਕ ਸੰਸਥਾ ਹੈ, ਜਿਸ ਦੇ ਅਹੁਦੇਦਾਰਾਂ ਵੱਲੋਂ ਹੁਣ ਇਸ ਮਾਮਲੇ ‘ਚ ਕੀ ਪੱਖ ਰੱਖਿਆ ਜਾਂਦਾ ਹੈ, ਇਸ 'ਤੇ ਸਾਰੀ ਕੌਮ ਦੀ ਨਜ਼ਰ ਟਿਕੀ ਹੋਈ ਹੈ।

ਇਹ ਵੀ ਪੜ੍ਹੋ-  ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News