ਗੁਰਬਾਣੀ ਪ੍ਰਸਾਰਣ ਦੇ ਮਾਮਲੇ ''ਚ ਜਥੇਦਾਰ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਇਹ ਆਦੇਸ਼

Friday, Jul 21, 2023 - 06:30 PM (IST)

ਗੁਰਬਾਣੀ ਪ੍ਰਸਾਰਣ ਦੇ ਮਾਮਲੇ ''ਚ ਜਥੇਦਾਰ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਇਹ ਆਦੇਸ਼

ਅੰਮ੍ਰਿਤਸਰ (ਵੈੱਬ ਡੈਸਕ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਇਕ ਆਦੇਸ਼ ਜਾਰੀ ਕੀਤਾ ਗਿਆ ਹੈ। ਆਦੇਸ਼ ਮੁਤਾਬਕ ਜਥੇਦਾਰ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਜਿੰਨੀ ਦੇਰ ਤੱਕ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਟੀ. ਵੀ. ਚੈਨਲ ਦਾ ਪ੍ਰਬੰਧ ਨਹੀਂ ਕਰਦੀ ਉਨੀ ਦੇਰ ਤੱਕ ਜਿਹੜੇ ਪਹਿਲਾਂ ਤੋਂ ਪ੍ਰਬੰਧ ਚੱਲ ਰਹੇ ਹਨ, ਉਨ੍ਹਾਂ ਨੂੰ ਇਸੇ ਤਰ੍ਹਾਂ ਜਾਰੀ ਰੱਖ ਕੇ ਅੱਗੇ ਵਧਾਇਆ ਜਾਵੇ ਤਾਂ ਜੋ ਸੰਗਤ ਗੁਰਬਾਣੀ ਕੀਰਤਨ ਸਰਵਣ ਕਰਨ ਅਤੇ ਦਰਸ਼ਨ ਦੀਦਾਰ ਕਰਨ ਤੋਂ ਵਾਂਝੀ ਨਾ ਰਹਿ ਜਾਵੇ।  

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਜ਼ੁਰਗ 'ਤੇ ਚੱਲੀਆਂ ਗੋਲ਼ੀਆਂ, CCTV 'ਚ ਕੈਦ ਹੋਇਆ ਪੂਰਾ ਵਾਕਿਆ

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ-ਟਿਊਬ ਚੈਨਲ 24 ਜੁਲਾਈ ਨੂੰ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ 23 ਤਾਰੀਖ਼ ਨੂੰ ਨਿੱਜੀ ਚੈਨਲ 'ਤੇ ਗੁਰਬਾਣੀ ਪ੍ਰਸਾਰਣ ਦਾ ਸਮਝੌਤਾ ਖ਼ਤਮ ਹੋ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸੰਗਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਯੂ-ਟਿਊਬ ਰਾਹੀਂ ਸਾਰੀਆਂ ਸੰਗਤਾਂ ਦਰਸ਼ਨ ਦੀਦਾਰ ਅਤੇ ਕੀਰਤਨ ਸਰਵਣ ਨਹੀਂ ਕਰ ਸਕਣਗੀਆਂ ਕਿਉਂਕਿ ਸਭ ਜਗ੍ਹਾ ਇੰਟਰਨੈੱਟ ਦੀ ਸਹੂਲਤ ਨਹੀਂ ਹੈ ਤੇ ਬਹੁਤ ਸਾਰੀਆਂ ਸੰਗਤਾਂ ਕੋਲ ਸਮਾਰਟ ਫੋਨ ਵੀ ਨਹੀਂ ਹਨ। ਹਰ ਘਰ ਅੰਦਰ ਅੰਮ੍ਰਿਤ ਵੇਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੀਰਤਨ ਪ੍ਰਤੀ ਸ਼ਰਧਾ ਅਤੇ ਦੀਦਾਰ ਨਾਲ ਹੀ ਸ਼ੁਰੂ ਹੁੰਦਾ ਹੈ।

ਇਹ ਵੀ ਪੜ੍ਹੋ- ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ 4 ਦੋਸਤਾਂ ਨਾਲ ਵਾਪਰੀ ਅਣਹੋਣੀ, ਇਕ ਦੀ ਮੌਕੇ 'ਤੇ ਹੋਈ ਮੌਤ

ਗਰੇਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ 'ਤੇ ਵਿਚਾਰ ਕੀਤਾ ਹੈ ਕਿ ਬਹੁਤ ਸਾਰੀ ਸੰਗਤ ਅਜਿਹੀ ਹੈ ਜਿਸ ਕੋਲ ਨਾ ਤਾਂ ਸਮਾਰਟ ਫੋਨ ਹੈ ਅਤੇ ਨਾ ਹੀ ਸਮਾਰਟ ਟੀਵੀ ਹੈ, ਜਿਸ ਕਰਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ, ਕੀਰਤਨ, ਗੁਰਬਾਣੀ ਦਾ ਪਾਠ ਆਦਿ ਤੋਂ ਵਾਂਝੀਆਂ ਰਹਿ ਜਾਣਗੀਆਂ। ਜਿਸ ਨੂੰ ਲੈ ਕੇ ਸੰਗਤਾਂ 'ਚ ਕਾਫ਼ੀ ਫ਼ਿਕਰ ਨਜ਼ਰ ਆਇਆ ਹੈ। ਸਿੰਘ ਸਾਿਹਬ ਨੇ ਸੰਗਤਾਂ ਦੀਆਂ ਭਾਵਨਾਵਾਂ ਦਾ ਖ਼ਿਆਲ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਕਿ ਜਿੰਨੀ ਦੇਰ ਤੱਕ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਟੀ. ਵੀ. ਚੈਨਲ ਦਾ ਪ੍ਰਬੰਧ ਨਹੀਂ ਕਰਦੀ ਉਨੀ ਦੇਰ ਤੱਕ ਜਿਹੜੇ ਪਹਿਲਾਂ ਤੋਂ ਪ੍ਰਬੰਧ ਚੱਲ ਰਹੇ ਹਨ, ਉਨ੍ਹਾਂ ਨੂੰ ਇਸੇ ਤਰ੍ਹਾਂ ਜਾਰੀ ਰੱਖ ਕੇ ਅੱਗੇ ਵਧਾਇਆ ਜਾਵੇ ਤਾਂ ਜੋ ਸੰਗਤ ਗੁਰਬਾਣੀ ਕੀਰਤਨ ਸਰਵਣ ਕਰਨ ਅਤੇ ਦਰਸ਼ਨ ਦੀਦਾਰ ਕਰਨ ਤੋਂ ਵਾਂਝੀ ਨਾ ਰਹਿ ਜਾਵੇ।

ਇਹ ਵੀ ਪੜ੍ਹੋ- ਖੰਨਾ 'ਚ ਕੁੱਤੇ ਨੇ ਬਚਾਈ ਨਗਰ ਕੌਂਸਲ ਦੇ ਪ੍ਰਧਾਨ ਦੀ ਜਾਨ, ਗੱਡੀ ਅਤੇ ਘਰ 'ਚੋਂ ਨਿਕਲੇ 5 ਸੱਪ

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਕ ਬਿਆਨ ਵਿਚ ਕਿਹਾ ਕਿ 23 ਜੁਲਾਈ ਨੂੰ ਨਿੱਜੀ ਚੈਨਲ ਦਾ ਇਕਰਾਰਨਾਮਾ ਖ਼ਤਮ ਹੋ ਰਿਹਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਯੂਟਿਊਬ/ਵੈੱਬ ਚੈਨਲ ’ਤੇ 24 ਜੁਲਾਈ ਤੋਂ ਗੁਰਬਾਣੀ ਪ੍ਰਸਾਰਣ ਦੀ ਸੇਵਾ ਸ਼ੁਰੂ ਕੀਤੀ ਜਾਵੇਗੀ, ਪਰ ਵਿਸ਼ਵ ਭਰ ਦੀਆਂ ਸੰਗਤਾਂ ਵੱਲੋਂ ਕੀਤੀ ਜਾ ਰਹੀ ਮੰਗ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਸਥਾਪਤ ਕਰਨ ਤੱਕ ਕਿਸੇ ਚੈਨਲ ਰਾਹੀਂ ਪ੍ਰਸਾਰਣ ਸੇਵਾ ਜਾਰੀ ਰੱਖਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ ਜਥੇਦਾਰ ਸਾਹਿਬ ਦੇ ਇਸ ਆਦੇਸ਼ ਅਤੇ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਰਾਇ ਮਸ਼ਵਰਾ ਕਰਕੇ ਫਿਲਹਾਲ ਪਹਿਲਾਂ ਦੀ ਤਰ੍ਹਾਂ ਨਿੱਜੀ ਚੈਨਲ 'ਤੇ ਪ੍ਰਸਾਰਣ ਸੇਵਾ ਜਾਰੀ ਰੱਖਣ ਲਈ ਕਿਹਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News