ਜਾਣੋ ਕੌਣ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ

Friday, Jun 16, 2023 - 06:30 PM (IST)

ਜਾਣੋ ਕੌਣ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ (ਵੈੱਬ ਡੈਸਕ, ਸਰਬਜੀਤ)- ਐੱਸ. ਜੀ. ਪੀ. ਸੀ. ਨੇ ਅੱਜ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿੱਚ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਨਵਾਂ ਜਥੇਦਾਰ ਥਾਪਣ ਦਾ ਫ਼ੈਸਲਾ ਲਿਆ ਹੈ। ਦੱਸ ਦੇਈਏ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਜੀਵਨ ਪੰਥਕ ਘਾਲਣਾ ਵਾਲਾ ਹੈ। ਉਨ੍ਹਾਂ ਦਾ ਜਨਮ ਮਿਤੀ 29-3-1970 ਨੂੰ ਹੋਇਆ ਹੈ। ਜਥੇਦਾਰ ਰਘਬੀਰ ਸਿੰਘ ਦੇ ਪਿਤਾ ਦਾ ਨਾਂ ਸਰਦਾਰ ਬਚਨ ਸਿੰਘ ਹੈ ਅਤੇ ਮਾਤਾ ਦਾ ਨਾਂ ਸ੍ਰੀਮਤੀ ਸਵਿੰਦਰ ਕੌਰ  ਹੈ। ਰਘਬੀਰ ਸਿੰਘ ਦੀਆਂ ਦੋ ਭੈਣਾਂ ਅਤੇ ਇਕ ਭਰਾ ਹੈ। ਇਨ੍ਹਾਂ ਦਾ ਜਨਮ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ, ਪੱਤੀ ਮਨਸੂਰ 'ਚ ਹੋਇਆ ਹੈ। 

ਇਹ ਵੀ ਪੜ੍ਹੋ- ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਥਾਪਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ

ਰਘਬੀਰ ਸਿੰਘ ਨੇ ਅਖੰਡ ਪਾਠੀ ਦੇ ਤੌਰ 'ਤੇ 1989 ਵਿਚ ਸੇਵਾ ਸ਼ੁਰੂ ਕੀਤੀ ਸੀ ਅਤੇ 1982 ਵਿਚ ਗ੍ਰੰਥੀ ਸਿੰਘ ਦੇ ਤੌਰ 'ਤੇ ਪੋਸਟਿੰਗ ਹੋਈ। ਗਿਆਨੀ ਰਘਬੀਰ ਸਿੰਘ ਨੇ 1992 ਤੋਂ 1995 ਤੱਕ ਵੱਖ-ਵੱਖ ਸਥਾਨਾਂ 'ਤੇ ਬਤੌਰ ਗ੍ਰੰਥੀ ਸਿੰਘ ਸੇਵਾ ਨਿਭਾਈ ਹੈ। ਇਸ ਦੇ ਨਾਲ ਉਨ੍ਹਾਂ ਨੇ 1995 ਵਿਚ ਬਤੌਰ ਪੰਜ ਪਿਆਰਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੇਵਾ ਦੀ ਅਰੰਭਤਾ ਕੀਤੀ। 1995 ਤੋਂ 21 ਅਪ੍ਰੈਲ 2014 ਤੱਕ ਅਕਾਲ ਤਖ਼ਤ ਸਾਹਿਬ ਵਿਖੇ ਬਤੌਰ 5 ਪਿਆਰਾ ਦੀ ਸੇਵਾ ਵੀ ਨਿਭਾਈ ਹੈ। 

ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਅਹਿਮ ਖ਼ਬਰ, ਗੁਰਦਾਸਪੁਰ ਦੀਆਂ 20 ਪੰਚਾਇਤਾਂ ਨੇ ਪਾਏ ਇਹ ਮਤੇ

21 ਅਪ੍ਰੈਲ 2014 ਗਿਆਨੀ ਰਘਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਸਿੰਘ ਦੇ ਤੌਰ 'ਤੇ ਸੇਵਾ ਸੰਭਾਲੀ ਅਤੇ 24 ਅਗਸਤ 2017 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਦਿਹਾਂਤ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਦੇ ਨਾਲ-ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ ਸੰਭਾਲੀ।

ਇਹ ਵੀ ਪੜ੍ਹੋ- ਬਿਜਲੀ ਸਪਲਾਈ ਬੰਦ ਕੀਤੇ ਬਿਨਾਂ ਪੋਲ 'ਤੇ ਚਾੜਿਆ ਲਾਈਨਮੈਨ, ਉਹੀ ਹੋਇਆ ਜਿਸਦਾ ਡਰ ਸੀ

ਦੱਸਣਯੋਗ ਹੈ ਕਿ ਐੱਸ. ਜੀ. ਪੀ. ਸੀ. ਨੇ ਅੱਜ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿੱਚ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਨਵਾਂ ਜਥੇਦਾਰ ਥਾਪਣ ਦਾ ਫ਼ੈਸਲਾ ਲਿਆ ਹੈ। ਜਥੇਦਾਰ ਰਘਬੀਰ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦਾ ਵਾਧੂ ਚਾਰਜ ਦਿੱਤਾ ਗਿਆ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਗਿਆਨੀ ਰਘਬੀਰ ਸਿੰਘ ਨਿਭਾਉਣਗੇ, ਜੋ ਕਿ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਇਸ ਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਤੌਰ ’ਤੇ ਵਾਧੂ ਸੇਵਾਵਾਂ ਨਿਭਾਉਣਗੇ। ਇਸ ਤੋਂ ਇਲਾਵਾ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੋ ਕਿ ਸੱਚਖੰਡ ਦੇ ਹੈੱਡ ਗ੍ਰੰਥੀ ਸਿੰਘ ਵੀ ਹਨ, ਉਹ ਨਿਭਾਉਣਗੇ ਅਤੇ ਉਨ੍ਹਾਂ ਨੂੰ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤੇਜ਼ ਮੀਂਹ ਤੇ ਤੂਫ਼ਾਨ ਨੇ ਤੋੜਿਆ 53 ਸਾਲਾਂ ਦਾ ਰਿਕਾਰਡ, ਥਾਂ-ਥਾਂ ’ਤੇ ਡਿੱਗੇ ਦਰੱਖਤ ਅਤੇ ਬਿਜਲੀ ਦੇ ਖੰਬੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News