ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਆਗੂਆਂ ਨੂੰ ਸੁਣਾਈ ਪਖਾਨੇ ਸਾਫ਼ ਕਰਨ ਦੀ ਸਜ਼ਾ
Monday, Dec 02, 2024 - 05:47 PM (IST)
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਅੱਜ ਧਾਰਿਮਕ ਸਜ਼ਾ ਸੁਣਾਈ ਹੈ। ਇਸ ਤੋਂ ਬਾਅਦ ਉਨ੍ਹਾਂ ਸਾਰੇ ਆਗੂਆਂ ਦੇ ਗ਼ਲਾਂ ਵਿੱਚ ਤਖ਼ਤੀਆਂ ਵੀ ਪਾਈਆਂ ਗਈਆਂ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਖਾਨੇ ਸਾਫ਼ ਕਰਨ ਦੀ ਸਜ਼ਾ ਦਾ ਐਲਾਨ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਇਨ੍ਹਾਂ ਫ਼ੈਸਲਿਆਂ ਦੀ ਹਮਾਇਤ ਕੀਤੀ, ਚੁੱਪੀ ਸਾਧੀ ਅਤੇ ਅਹੁਦੇ ਵੀ ਮਾਣੇ, ਉਨ੍ਹਾਂ ਵਿੱਚ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ, ਮਹੇਸ਼ਇੰਦਰ ਸਿੰਘ, ਸਰਬਜੀਤ ਸਿੰਘ, ਸੋਹਣ ਸਿੰਘ ਠੰਡਲ, ਚਰਨਜੀਤ ਸਿੰਘ ਅਤੇ ਆਦੇਸ਼ ਪ੍ਰਤਾਪ ਸਿੰਘ, 3 ਦਸੰਬਰ ਤੋਂ 12 ਤੋਂ ਇੱਕ ਵਜੇ ਤੱਕ ਦਰਬਾਰ ਸਾਹਿਬ ਦੇ ਪ੍ਰਤੱਖ ਅਧੀਨ ਪਖਾਨਿਆਂ ਦੀ ਸਫ਼ਾਈ ਕਰਨਗੇ। ਇਸ ਤੋਂ ਬਾਅਦ ਇਸ਼ਨਾਨ ਕਰਕੇ ਲੰਗਰ ਦੀ ਸੇਵਾ, ਫਿਰ ਨਿਤਨੇਮ ਅਤੇ ਸੁਖਮਨੀ ਸਾਹਿਬ ਦਾ ਪਾਠ ਕਰਨਗੇ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਿਵੇਂ ਕਿ ਸੁਖਬੀਰ ਸਿੰਘ ਬਾਦਲ ਦੀ ਲੱਤ ਉੱਤੇ ਸੱਟ ਲੱਗੀ ਹੋਈ ਅਤੇ ਸੁਖਦੇਵ ਸਿੰਘ ਢੀਂਡਸਾ ਬਜ਼ੁਰਗ ਹਨ, ਜਿਸ ਕਾਰਨ ਉਹ ਉਪਰਲੀ ਸਜ਼ਾ ਕਰਨ ਵਿੱਚ ਅਸਮਰੱਥ ਹਨ। ਇਸ ਲਈ ਇਹ ਦੋਵੇਂ ਦੋ ਦਿਨ ਇੱਕ ਘੰਟੇ ਲਈ ਗੁਰੂ ਘਰ ਦੀ ਦਿਓਡੀ ਦੇ ਬਾਹਰਵਾਰ ਸੇਵਾਦਾਰ ਵਾਲਾ ਚੋਲਾ ਪਾ ਕੇ ਹੱਥ ਵਿੱਚ ਬਰਛਾਂ ਫੜ੍ਹ ਕੇ ਸੇਵਾ ਨਿਭਾਉਣਗੇ। ਇਸ ਤਰ੍ਹਾਂ ਹੀ ਇਹ ਤਖ਼ਤ ਕੇਸਗੜ੍ਹ ਸਾਹਿਬ, ਦਮਦਮਾ ਸਾਹਿਬ, ਫਤਹਿਗੜ੍ਹ ਸਾਹਿਬ ਅਤੇ ਮੁਕਤਸਾਰ ਸਾਹਿਬ ਵਿਖੇ ਸੇਵਾ ਕਰਨਗੇ। ਇਸ ਤੋਂ ਇਲਾਵਾ ਇੱਕ ਘੰਟਾ ਲੰਗਰ ਵਿੱਚ ਭਾਂਡੇ ਮਾਂਜਣੇ ਹਨ ਅਤੇ ਜੋ ਵੀ ਸੇਵਾ ਸਿਹਤ ਮੁਤਾਬਕ ਕਰ ਸਕਦੇ ਹੋਣ ਕਰਨੀ ਹੈ। ਇੱਕ ਘੰਟਾ ਕੀਰਤਨ ਵੀ ਸੁਣਨਾ ਅਤੇ ਸੁਖਮਨੀ ਸਾਹਿਬ ਦਾ ਪਾਠ ਵੀ ਕਰਨਾ।
ਇਹ ਵੀ ਪੜ੍ਹੋ- ਵ੍ਹੀਲਚੇਅਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8