ਸੁਖਬੀਰ ਬਾਦਲ ਵਲੋਂ ਸਪੱਸ਼ਟੀਕਰਨ ਦੇਣ ਤੋਂ ਬਾਅਦ ਜਥੇਦਾਰ ਰਘਬੀਰ ਸਿੰਘ ਦਾ ਆਇਆ ਬਿਆਨ
Thursday, Jul 25, 2024 - 04:13 AM (IST)
ਅੰਮ੍ਰਿਤਸਰ : ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੀ ਸ਼ਿਕਾਇਤ ਵਿਚ ਲਾਏ ਦੋਸ਼ਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਲਿਖਤੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ 'ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਹੈ। ਇਸ ਦੌਰਾਨ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਇਸ ਲਿਖਤੀ ਸਪੱਸ਼ਟੀਕਰਨ 'ਤੇ ਪੰਜ ਸਿੰਘ ਸਾਹਿਬਾਨ ਵਲੋਂ ਆਉਂਦੇ ਦਿਨਾਂ ਵਿਚ ਹੋਣ ਵਾਲੀ ਇਕੱਤਰਤਾ ਵਿਚ ਵਿਚਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਸੁਖਬੀਰ ਬਾਦਲ, ਸੌਂਪਿਆ ਲਿਫਾਫਾ ਬੰਦ ਜਵਾਬ
ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਬਲਵਿੰਦਰ ਸਿੰਘ ਭੂੰਦੜ ਅਤੇ ਅਲਵਿੰਦਰਪਾਲ ਸਿੰਘ ਪੱਖੋਕੇ ਵੀ ਹਾਜ਼ਰ ਸਨ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ 'ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਪੱਖ ਸੌਂਪਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਅਤੇ ਅਲਵਿੰਦਰਪਾਲ ਸਿੰਘ ਪੱਖੋਕੇ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਿੱਧੀ ਖਾਤਿਆਂ 'ਚ ਆਵੇਗੀ ਸਬਸਿਡੀ, ਅਰਜ਼ੀਆਂ ਮੰਗੀਆਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8