ਸੁਖਬੀਰ ਬਾਦਲ ਹੋਏ ਹਾਦਸੇ ਦਾ ਸ਼ਿਕਾਰ, ਪੈਰ ਹੋਇਆ ਫ੍ਰੈਕਚਰ
Wednesday, Nov 13, 2024 - 07:08 PM (IST)
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਅਪੀਲ ਕਰਨ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿਚ ਸੁਖਬੀਰ ਬਾਦਲ ਦੇ ਪੈਰ ਵਿਚ ਫਰੈਕਚਰ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੈਕਰਟ੍ਰੀਏਟ ਵਿਚ ਕੁਰਸੀ ਟੁੱਟਣ ਕਾਰਣ ਇਹ ਹਾਦਸਾ ਵਾਪਰਿਆ ਹੈ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਵਲੋਂ ਸੁਖਬੀਰ ਸਿੰਘ ਬਾਦਲ ਦਾ ਪੈਰ 'ਤੇ ਪਲੱਸਤਰ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸੇਵਾ ਮੁਕਤੀ ਤੋਂ ਬਾਅਦ ਵੀ ਮਿਲੇਗਾ ਰੁਜ਼ਗਾਰ