ਸ੍ਰੀ ਗੁਰੂ ਨਾਨਕ ਦੇਵ ਜੀ ''ਤੇ ਟਿੱਪਣੀ ਦਾ ਮਾਮਲਾ : ਸ੍ਰੀ ਅਕਾਲ ਤਖ਼ਤ ਵਿਖੇ ਗੁਰਜੰਟ ਸਿੰਘ ਤਲਬ

Saturday, Feb 07, 2026 - 12:03 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ''ਤੇ ਟਿੱਪਣੀ ਦਾ ਮਾਮਲਾ : ਸ੍ਰੀ ਅਕਾਲ ਤਖ਼ਤ ਵਿਖੇ ਗੁਰਜੰਟ ਸਿੰਘ ਤਲਬ

ਅੰਮ੍ਰਿਤਸਰ : ਪਿਛਲੇ ਦਿਨੀਂ ਇਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ ਦੇ ਗੁਰਜੰਟ ਸਿੰਘ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਲਈ ਮਿਤੀ 9 ਫ਼ਰਵਰੀ 2026 ਨੂੰ ਸਵੇਰੇ 10 ਵਜੇ ਤਲਬ ਕੀਤਾ ਗਿਆ ਹੈ। ਗੁਰਜੰਟ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦੇਣਗੇ। 

ਇਹ ਵੀ ਪੜ੍ਹੋ : ਪੰਜਾਬ : ਸਮਾਰਟ ਮੀਟਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋ ਗਿਆ ਵੱਡਾ ਐਲਾਨ

ਇੱਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਹ ਅਧਿਕਾਰ ਨਹੀਂ ਕਿ ਉਹ ਅਤਿ ਸਤਿਕਾਰਤ ਸਿੱਖ ਗੁਰੂ ਸਾਹਿਬਾਨ ਦੇ ਅਦਬ ਸਤਿਕਾਰ ਵਿਰੁੱਧ ਕੁਝ ਬੋਲੇ ਅਤੇ ਉਨ੍ਹਾਂ ਦੇ ਸਤਿਕਾਰ ਨੂੰ ਨਵਿਆਉਣ ਦੀ ਕੋਸ਼ਿਸ਼ ਕਰੇ। ਅਜਿਹੇ ਵਰਤਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚਾ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ : ਪੰਜਾਬ 'ਚ ਹਾਈਵੇ 'ਤੇ ਭਿਆਨਕ ਮੰਜ਼ਰ, ਸੜਕ 'ਤੇ ਵਿੱਛ ਗਈਆਂ ਲਾਸ਼ਾਂ, ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News