ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਕਮੇਟੀ ਨੂੰ ਕੀਤਾ ਤਲਬ, 8 ਮਈ ਨੂੰ ਹੋਵੇਗੀ ਪੇਸ਼ੀ

Tuesday, May 05, 2026 - 05:11 PM (IST)

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਕਮੇਟੀ ਨੂੰ ਕੀਤਾ ਤਲਬ, 8 ਮਈ ਨੂੰ ਹੋਵੇਗੀ ਪੇਸ਼ੀ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਇੱਕ ਅਹਿਮ ਆਦੇਸ਼ ਜਾਰੀ ਕਰਦਿਆਂ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਮੁੱਚੀ ਕਾਰਜਕਾਰੀ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਗਿਆ ਹੈ। ਇਹ ਕਾਰਵਾਈ ਸੁਸਾਇਟੀ ਦੇ ਪ੍ਰਬੰਧਕੀ ਮੈਂਬਰਾਂ ਦੇ ਅੰਮ੍ਰਿਤਧਾਰੀ ਨਾ ਹੋਣ ਸਬੰਧੀ ਮਿਲੀ ਲਿਖਤੀ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ

ਮਿਲੀ ਜਾਣਕਾਰੀ ਅਨੁਸਾਰ, ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਮੇਟੀ ਨੂੰ 8 ਮਈ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਦੌਰਾਨ ਕਮੇਟੀ ਦੇ ਜ਼ਿੰਮੇਵਾਰ ਅਧਿਕਾਰੀਆਂ ਤੋਂ ਸੂਚੀ ਨਾ ਦੇਣ ਦੇ ਕਾਰਨਾਂ ਬਾਰੇ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸੇ ਤਹਿਤ 8 ਮਈ ਦੀ ਇਸ ਇਕੱਤਰਤਾ ਦੌਰਾਨ ਸੰਸਥਾ ਦੇ ਭਵਿੱਖੀ ਪ੍ਰਬੰਧਾਂ ਅਤੇ ਮਰਯਾਦਾ ਦੀ ਪਾਲਣਾ ਸਬੰਧੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News