GNDU ਦੇ VC ਡਾ. ਕਰਮਜੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗੀ ਮੁਆਫ਼ੀ
Monday, Dec 08, 2025 - 06:36 PM (IST)
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ 'ਤੇ ਵੱਡਾ ਫੈਸਲਾ ਸੁਣਾਇਆ ਹੈ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿਘ ਗੜਗੱਜ ਕਿ ਅਗਸਤ 2025 'ਚ ਦੱਖਣ ਭਾਰਤ ਵਿਚ ਇਕ ਪ੍ਰੈੱਸ ਕਾਨਫਰੰਸ ਹੋਈ ਸੀ, ਜਿਸ 'ਚ ਤੁਹਾਡੀ ਇਕ ਵੀਡੀਓ ਵਾਇਰਲ ਹੋਈ ਅਤੇ ਬਹੁਤ ਸ਼ਿਕਾਇਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆਈਆਂ। ਉਨ੍ਹਾਂ ਕਿਹਾ ਕਿ ਕਰਮਜੀਤ ਸਿੰਘ ਨੇ ਦੱਖਣ ਭਾਰਤ ਵਿਚ ਹੋਏ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇੱਕ ਚੇਅਰ ਦੇ ਸੋਧ ਕਾਰਜਾਂ ਰਾਹੀਂ ਸਿੱਖਾਂ ਦੀ ਵਿਲੱਖਣ ਹੋਂਦ ਦੇ ਵਿਰੁੱਧ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਚੋਣਾਂ ਤੋਂ ਪਹਿਲਾਂ ਮਘੀ ਸਿਆਸਤ, ਕਾਂਗਰਸ ਵੱਲੋਂ ਇਨ੍ਹਾਂ ਹਲਕਿਆਂ 'ਚ ਚੋਣਾਂ ਦਾ ਮੁਕੰਮਲ ਬਾਈਕਾਟ
ਇਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮੁੱਖ ਪੇਸ਼ ਹੋ ਕੇ ਆਪਣੀ ਭੁੱਲ ਸਵੀਕਾਰ ਕਰਕੇ ਮੁਆਫੀ ਮੰਗੀ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਵਾਲ ਕੀਤਾ ਕਿ ਤੁਸੀਂ ਸਿੱਖ ਕੌਮ ਦੇ ਫਲਸਫੇ ਨੂੰ ਰਲਗਡ ਕਰਨ ਵਾਲੀ ਗੱਲ ਕੀਤੀ ਹੈ ਅਤੇ ਇਸ ਬਿਆਨ ਬਾਜ਼ੀ ਲਈ ਤੁਸੀਂ ਸਮੁੱਚੇ ਪੰਥ ਤੋਂ ਮੁਆਫ਼ੀ ਮੰਗਦੇ ਹੋ? ਜਿਸ ਦਾ ਕਰਮਜੀਤ ਸਿੰਘ ਨੇ ਹਾਂ ਦਾ ਜਵਾਬ ਦਿੱਤਾ। ਜਥੇਦਾਰ ਨੇ ਅੱਗੇ ਬੋਲਦਿਆਂ ਕਿਹਾ ਕਿ ਤੁਸੀਂ ਸਿੱਖ ਕੌਮ ਨੂੰ ਵੱਖਰੀ ਅਤੇ ਨਿਆਰੀ ਕੌਮ ਮੰਨਦੇ ਹੋ? ਇਸ ਦਾ ਵੀ ਉਨ੍ਹਾਂ ਨੇ ਹਾਂ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਤੁਸੀਂ ਆਪਣੀ ਯੂਨੀਵਰਸਿਟੀ 'ਚ ਕੋਈ ਵੀ ਅਜਿਹਾ ਕਾਰਜ ਨਹੀਂ ਕਰੋਗੇ ਜਿਸ ਨਾਲ ਸਾਡੀ ਪਛਾਣ ਨੂੰ ਖੋਰਾ ਲਗਾਉਣ ਦੀ ਗੱਲ ਹੋਵੇ, ਕੀ ਤੁਸੀਂ ਅਕਾਲ ਤਖਤ ਦੇ ਸਾਹਮਣੇ ਪੰਥ ਦੇ ਸਾਹਮਣੇ ਇਹ ਪੱਕਾ ਪ੍ਰਣ ਕਰਦੇ ਹੋ? ਜਿਸ ਦਾ ਉਨ੍ਹਾਂ ਨੇ ਹਾਂ ਦਾ ਜਵਾਬ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਡੇਢ ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਲਾਪਤਾ, ਕੀਤੀ ਜਾ ਰਹੀ ਭਾਲ
ਇਸ ਦੌਰਾਨ ਪੰਜ ਸਿੰਘ ਸਾਹਿਬਾਨ ਵੱਲੋਂ ਡਾ. ਕਰਮਜੀਤ ਸਿੰਘ ਨੂੰ ਹੇਠ ਲਿਖੇ ਅਨੁਸਾਰ ਤਨਖਾਹ ਲਗਾਈ ਗਈ, ਜਿਸ 'ਚ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਵਿਖੇ ਇੱਕ ਘੰਟਾ ਸੰਗਤ ਦੇ ਜੂਠੇ ਭਾਂਡੇ ਮਾਂਜਣਗੇ ਅਤੇ ਇੱਕ ਘੰਟਾ ਸੰਗਤ ਦੇ ਜੋੜੇ ਸਾਫ਼ ਕਰਨਗੇ। ਇਸ ਦੇ ਨਾਲ ਹੀ ਪੰਜ ਦਿਨ ਹਰ ਰੋਜ਼ ਨਿਤਨੇਮ ਤੋਂ ਇਲਾਵਾ ਸ੍ਰੀ ਜਪੁਜੀ ਸਾਹਿਬ, ਆਸਾ ਦੀ ਵਾਰ ਦਾ ਪਾਠ ਕਰਨਗੇ। ਇਹ 'ਹਮ ਹਿੰਦੂ ਨਹੀਂ" ਭਾਈ ਕਾਨ੍ਹ ਸਿੰਘ ਨਾਭਾ ਦੀ ਪੁਸਤਕ ਪੜ੍ਹਣਗੇ ਅਤੇ ਇਸ ਦੀਆਂ 500 ਕਾਪੀਆਂ ਸੰਗਤ ਵਿਚ ਵੰਡਣਗੇ। ਇਸ ਤੋਂ ਇਲਾਵਾ ਲੱਗੀ ਤਨਖਾਹ ਪੂਰੀ ਹੋਣ 'ਤੇ 1100/- ਰੁਪਏ ਦੀ ਕੜਾਹ ਪ੍ਰਸ਼ਾਦਿ ਦੇਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਉਣਗੇ ਅਤੇ 1100/- ਰੁਪਏ ਗੋਲਕ ਵਿਚ ਪਾ ਕੇ ਖਿਮਾ ਜਾਚਨਾ ਦੀ ਅਰਦਾਸ ਕਰਵਾਉਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਥਾਣੇ 'ਚ ਨੌਜਵਾਨ ਦੀ ਮੌਤ, ਰੋਂਦੀ ਮਾਂ ਬੋਲੀ- 'ਮੇਰਾ ਪੁੱਤ ਕੁੱਟ-ਕੁੱਟ ਮਾਰਿਆ', ਹਾਈਵੇਅ ਕੀਤਾ ਜਾਮ
