ਬਟਾਲਾ ’ਚ ਵੱਡੀ ਵਾਰਦਾਤ, ਸ੍ਰੀ ਅਖੰਡ ਪਾਠ ਸਾਹਿਬ ਦੀ ਡਿਊਟੀ ਨੂੰ ਲੈ ਕੇ ਪਾਠੀ ਸਿੰਘ ਦਾ ਕਤਲ

Saturday, Jan 08, 2022 - 06:25 PM (IST)

ਬਟਾਲਾ ’ਚ ਵੱਡੀ ਵਾਰਦਾਤ, ਸ੍ਰੀ ਅਖੰਡ ਪਾਠ ਸਾਹਿਬ ਦੀ ਡਿਊਟੀ ਨੂੰ ਲੈ ਕੇ ਪਾਠੀ ਸਿੰਘ ਦਾ ਕਤਲ

ਬਟਾਲਾ (ਗੁਰਪ੍ਰੀਤ) : ਬਟਾਲਾ ਦੇ ਨੇੜਲੇ ਪਿੰਡ ਦਬਾਵਾਲੀ ਵਿਚ ਦੋ ਪਾਠੀ ਸਿੰਘਾਂ ਵਲੋਂ ਕਿਸੇ ਦੇ ਘਰ ਵਿਚ ਚੱਲ ਰਹੇ ਸ੍ਰੀ ਅਖੰਡ ਸਾਹਿਬ ਦੇ ਪਾਠ ’ਚ ਡਿਊਟੀ ਕਰਨ ਨੂੰ ਲੈ ਕੇ ਹੋਈ ਤਕਰਾਰ ਹੋ ਗਈ। ਇਹ ਤਕਰਾਰ ਇੰਨੀ ਵੱਧ ਗਈ ਕਿ ਇਕ ਪਾਠੀ ਸਿੰਘ ਨੇ ਆਪਣੇ ਸਾਥੀ ਪਾਠੀ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਉਧਰ ਪੁਲਸ ਵਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਬਟਾਲਾ ਹਸਪਤਾਲ ’ਚ ਕਰਵਾਇਆ ਜਾ ਰਿਹਾ ਹੈ ਅਤੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਮੋਗਾ ’ਚ ਤਿੰਨ ਨੌਜਵਾਨਾਂ ਤੋਂ ਹੈਂਡ ਗ੍ਰਨੇਡ ਬਰਾਮਦ, ਗੈਂਗਸਟਰ ਅਰਸ਼ਦੀਪ ਡੱਲਾ ਨਾਲ ਜੁੜੇ ਤਾਰ

ਮ੍ਰਿਤਕ ਪਾਠੀ ਸਿੰਘ ਕਸ਼ਮੀਰ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਅਵਤਾਰ ਸਿੰਘ ਦੇ ਘਰ ਸ੍ਰੀ ਅਖੰਡ ਸਾਹਿਬ ਦਾ ਪਾਠ ਚੱਲ ਰਿਹਾ ਸੀ ਅਤੇ ਉਥੇ ਕਸ਼ਮੀਰ ਸਿੰਘ ਅਤੇ ਲਖਬੀਰ ਸਿੰਘ ਡਿਊਟੀ ਨਿਭਾਅ ਰਹੇ ਸਨ ਅਤੇ ਦੋਵਾਂ ’ਚ ਪਾਠ ਦੀ ਡਿਊਟੀ ਦੇ ਸਮੇਂ ਨੂੰ ਲੈ ਕੇ ਤਕਰਾਰ ਹੋ ਗੀ। ਪਹਿਲਾਂ ਇਹ ਤਕਰਾਰ ਆਪਸੀ ਹੱਥੋਂ ਪਾਈ ਤੱਕ ਪਹੁੰਚੀ ਅਤੇ ਬਾਅਦ ਵਿਚ ਲਖਬੀਰ ਸਿੰਘ ਵਲੋਂ ਤੇਜ਼ਧਾਰ ਹਥਿਆਰ ਨਾਲ ਕਸ਼ਮੀਰ ਸਿੰਘ ’ਤੇ ਵਾਰ ਕੀਤਾ ਗਿਆ ਜਿਸ ਨੂੰ ਲੈ ਕੇ ਕਸ਼ਮੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਧਰ ਥਾਣਾ ਘਣੀਆ ਕੇ ਬਾਂਗਰ ਦੀ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣ ਵਾਲੇ 150 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਮਾਮਲਾ ਦਰਜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News