ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਨਾਲ 538ਵੇਂ ਵਿਆਹ ਪੁਰਬ ਸਮਾਗਮ ਦੀ ਸ਼ੁਰੂਆਤ

Thursday, Aug 28, 2025 - 02:10 PM (IST)

ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਨਾਲ 538ਵੇਂ ਵਿਆਹ ਪੁਰਬ ਸਮਾਗਮ ਦੀ ਸ਼ੁਰੂਆਤ

ਬਟਾਲਾ (ਗੁਰਪ੍ਰੀਤ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 538ਵਾਂ ਵਿਆਹ ਪੁਰਬ ਸਮਰਪਿਤ ਤਿੰਨ ਦਿਨਾ ਦਾ ਜੋੜ ਮੇਲਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਪਹਿਲੇ ਦਿਨ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਸਵੇਰੇ ਤੋਂ ਹੀ ਇਤਿਹਾਸਿਕ ਗੁਰਦੁਆਰਿਆਂ ਵਿੱਚ ਨਤਮਸਤਕ ਹੋਣ ਲਈ ਪਹੁੰਚੀ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੌਰਾਨ 31 ਅਗਸਤ ਤੱਕ ਜਾਰੀ ਹੋਏ ਵੱਡੇ ਹੁਕਮ

ਐਸਜੀਪੀਸੀ ਮੈਂਬਰ ਗੁਰਵਿੰਦਰ ਪਾਲ ਸਿੰਘ ਗੋਰਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਿਆਹ ਪੁਰਬ ਨੂੰ ਧਾਰਮਿਕ ਮਰਿਆਦਾ ਅਨੁਸਾਰ ਮਨਾਇਆ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 30 ਅਗਸਤ ਨੂੰ ਪਾਏ ਜਾਣਗੇ ਅਤੇ ਇਸੇ ਦਿਨ ਬਟਾਲਾ ਵਿੱਚ ਇਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ। ਸੰਗਤ ਨੇ ਕਿਹਾ ਕਿ ਉਹਨਾਂ ਨੂੰ ਹਰ ਸਾਲ ਇਸ ਪਵਿੱਤਰ ਦਿਹਾੜੇ ਦੀ ਉਡੀਕ ਰਹਿੰਦੀ ਹੈ ਅਤੇ ਪੂਰੀ ਸ਼ਰਧਾ ਤੇ ਭਾਵਨਾ ਨਾਲ ਗੁਰੂ ਸਾਹਿਬ ਦਾ ਵਿਆਹ ਪੁਰਬ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ: 46 ਪਿੰਡ ਹੜ੍ਹ ਦੀ ਲਪੇਟ 'ਚ ਆਏ, ਮਾਧੋਪੁਰ ਦਾ ਫਲੱਡ ਗੇਟ ਟੁੱਟਣ ਕਾਰਨ ਵੱਧ ਰਹੀ ਤਬਾਹੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News