ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ

Thursday, Sep 10, 2026 - 06:13 PM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ

ਅੰਮ੍ਰਿਤਸਰ(ਸਰਬਜੀਤ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਹੋਈਆਂ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਗੁਰਦੁਆਰਿਆਂ 'ਚ ਹੋ ਗਈ ਅਨਾਊਂਸਮੈਂਟ, ਪੁਲਸ ਨੇ ਕੀਤਾ ਅਲਰਟ

PunjabKesari

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ 12 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਦੇ ਭੋਗ 12 ਸਤੰਬਰ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ 11 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ, ਗੁਰ-ਇਤਿਹਾਸ ਨਾਲ ਜੋੜਨਗੇ। 12 ਸਤੰਬਰ ਨੂੰ ਪੁਰਾਤਨ ਪ੍ਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੰਘ ਸਾਹਿਬਾਨ ਤੇ ਪ੍ਰਮੁੱਖ ਸਖਸੀਅਤਾਂ ਹਾਜ਼ਰੀ ਭਰਨਗੀਆਂ। 

PunjabKesari

ਇਹ ਵੀ ਪੜ੍ਹੋ-ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ

ਉਨ੍ਹਾਂ ਦੱਸਿਆ ਕਿ 12 ਸਤੰਬਰ ਨੂੰ ਪਹਿਲੇ ਪ੍ਰਕਾਸ਼ ਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਜਾਣਗੇ ਅਤੇ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਬਦ ਵਿਚਾਰ ਕੀਰਤਨ ਸਮਾਗਮ ਹੋਵੇਗਾ। ਇਸੇ ਤਰ੍ਹਾਂ ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ। ਮੇਜਰ ਸਿੰਘ ਨੇ ਦੱਸਿਆ ਕਿ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਤੋਂ ਆਏ ਵੱਖ-ਵੱਖ ਕਿਸਮਾਂ ਦੇ ਫੁੱਲਾਂ ਦੀ ਖ਼ੂਬਸੂਰਤ ਸਜਾਵਟ ਕੀਤੀ ਜਾ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮਾਂ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

PunjabKesari

ਇਹ ਵੀ ਪੜ੍ਹੋ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀਆਂ, 5 ਦਿਨਾਂ ਲਈ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News