ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ: ਐਡਵੋਕੇਟ ਧਾਮੀ
Wednesday, Oct 21, 2026 - 12:12 PM (IST)
ਅੰਮ੍ਰਿਤਸਰ (ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਬੀਤੇ ਦਿਨ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਇਕੱਤਰਤਾਵਾਂ ਹੋਈਆਂ। ਇਨ੍ਹਾਂ ਵਿਚ ਸਾਲ 2027 ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ 450 ਸਾਲਾ ਸ਼ਤਾਬਦੀ ਖ਼ਾਲਸਾਈ ਰਵਾਇਤਾਂ ਮੁਤਾਬਕ ਮਨਾਉਣ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਤੇ ਵੱਖ-ਵੱਖ ਥਾਵਾਂ ’ਤੇ ਕੀਰਤਨ ਸਮਾਗਮ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਲ 2027 ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦਾ 450 ਸਾਲਾ ਦਿਹਾੜਾ ਮਨਾਇਆ ਜਾਣਾ ਹੈ। ਇਸ ਨੂੰ ਯਾਦਗਾਰੀ ਬਣਾਉਣ ਲਈ ਵਿਸ਼ੇਸ਼ ਸਮਾਗਮ ਉਲੀਕੇ ਜਾਣਗੇ। ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਨਾਲ ਸਬੰਧਤ ਖੋਜ ਭਰਪੂਰ ਲੇਖਾਂ ਦੀ ਪੁਸਤਕ ਤਿਆਰ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ ਅਗਨੀਵੀਰ ਭਰਤੀ ਰੈਲੀ
ਇਸ ਮੌਕੇ ਸਕਾਲਰ ਡਾ. ਹਰਪ੍ਰੀਤ ਕੌਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਤਿਆਰ ਕੀਤੀ ਗਈ ਸਚਿੱਤਰ ਪੁਸਤਕ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤ ਨੂੰ ਅਰਪਣ ਕੀਤੀ ਗਈ। ਇਕੱਤਰਤਾਵਾਂ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਪ੍ਰਿਤਪਾਲ ਸਿੰਘ ਪਾਲੀ, ਅਵਤਾਰ ਸਿੰਘ ਵਣਵਾਲਾ, ਮਨਜੀਤ ਸਿੰਘ ਬੱਪੀਆਣਾ, ਤੇਜਿੰਦਰਪਾਲ ਸਿੰਘ ਲਾਂਡਵਾਂ ਅਤੇ ਰਾਮਪਾਲ ਸਿੰਘ ਬਹਿਣੀਵਾਲ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ: ਰਾਤੋ-ਰਾਤ ਬਦਲ ਗਈ ਕਿਸਮਤ! ਦੋ ਹਫ਼ਤਿਆਂ 'ਚ 50 ਰੁਪਏ ਨੇ 3 ਬੰਦੇ ਬਣਾ 'ਤੇ ਲਖਪਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
