ਆਮ ਆਦਮੀ ਪਾਰਟੀ ਦਾ ਸਟਿੰਗ ਆਪਰੇਸ਼ਨ, ਦੇਖੋ ਵੀਡੀਓ

05/10/2019 9:55:37 AM

ਸ੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ) :  ਆਮ ਆਦਮੀ ਪਾਰਟੀ 'ਤੇ ਟਿਕਟਾਂ ਵੇਚਣ ਦੇ ਦੋਸ਼ਾਂ 'ਚ ਵੱਡਾ ਖੁਲਾਸਾ ਹੋਇਆ ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਤਰਲੋਚਨ ਸਿੰਘ ਚੱਠਾ ਨੇ ਇਕ ਵੀਡੀਓ ਸਟਿੰਗ ਜਾਰੀ ਕੀਤਾ ਹੈ। ਉਨ੍ਹਾਂ ਸਟਿੰਗ ਜਾਰੀ ਕਰਦਿਆਂ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਰੋਪੜ ਤੋਂ ਟਿਕਟ ਲਈ 50 ਲੱਖ ਰੁਪਏ ਦਿੱਤੇ ਜਾਣ ਦਾ ਦਾਅਵਾ ਕੀਤਾ ਹੈ। ਇਸ ਦੇ ਲਈ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਕੋਲ ਪੈਸਿਆਂ ਦੇ ਲੈਣ-ਦੇਣ ਦਾ ਇਕ ਵੀਡਿਓ ਵੀ ਜਾਰੀ ਕੀਤਾ ਗਿਆ ਹੈ, ਜੋ ਕਿ ਚੱਠਾ ਦੇ ਬੇਟੇ ਵਲੋਂ ਬਣਾਇਆ ਗਿਆ। ਵੀਡਿਓ 'ਚ ਜਿਸ ਗੱਡੀ 'ਚ ਪੈਸੇ ਰੱਖੇ ਗਏ ਹਨ ਉਹ 'ਆਪ' ਆਗੂ ਨਰਿੰਦਰ ਸ਼ੇਰਗਿੱਲ ਦੀ ਦੱਸੀ ਜਾ ਰਹੀ ਹੈ। ਚੱਠਾ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਪ ਦੇ ਆਗੂ ਦੀਪਕ ਤੋਮਰ 'ਤੇ ਡੀਲ ਕਰਵਾਉਣ ਦੇ ਇਲਜਾਮ ਲਗਾਏ ਨੇ ਨਾਲ ਹੀ ਉਨ੍ਹਾਂ ਦੁਰਗੇਸ਼ ਪਾਠਕ ਦਾ ਵੀ ਨਾਂ ਲਿਆ ਹੈ। 

ਚੱਠਾ ਮੁਤਾਬਕ ਟਿਕਟ ਨਾ ਮਿਲਣ 'ਤੇ ਉਨ੍ਹਾਂ ਵਲੋਂ ਪੈਸਿਆਂ ਦੀ ਮੰਗ ਕੀਤੀ ਗਈ ਪਰ ਉਨ੍ਹਾਂ ਨੂੰ ਲਾਰੇ ਹੀ ਲਗਾਏ ਜਾਂਦੇ ਰਹੇ। ਹੁਣ ਉਨ੍ਹਾਂ ਸਟਿੰਗ ਜਾਰੀ ਕਰਦਿਆਂ ਜ਼ਿਲਾ ਪੁਲਸ ਮੁਖੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ ਦੀ ਮੰਗ ਕੀਤੀ ਹੈ। 

ਉਧਰ ਜਦੋਂ ਇਸ ਮਾਮਲੇ 'ਤੇ 'ਆਪ' ਦੇ ਉਮੀਦਵਾਰ ਨਰਿੰਦਰ ਸ਼ੇਰਗਿੱਲ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ ਜਦਕਿ ਅਮਰਜੀਤ ਸੰਦੋਆ ਨੇ ਇਸ ਸਾਰੇ ਮਾਮਲੇ ਤੋਂ ਆਪਣੇ-ਆਪ ਨੂੰ ਪੂਰੀ ਤਰ੍ਹਾਂ ਅਣਜਾਣ ਦੱਸਿਆ। ਇਸ ਮਾਮਲੇ ਦੀ ਪੜਤਾਲ ਕਰ ਰਹੇ ਐੱਸ.ਪੀ. ਹੈਡਕੁਆਟਰ ਜਸਪਾਲ ਸਿੰਘ ਜੱਲਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। 
 


Baljeet Kaur

Content Editor

Related News