ਅਕਾਲੀ ਦਲ ਨੇ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਲਈ 13 ''ਚੋਂ 12 ਉਮੀਦਵਾਰਾਂ ਦਾ ਕੀਤਾ ਐਲਾਨ

Friday, Jan 22, 2021 - 06:00 PM (IST)

ਅਕਾਲੀ ਦਲ ਨੇ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਲਈ 13 ''ਚੋਂ 12 ਉਮੀਦਵਾਰਾਂ ਦਾ ਕੀਤਾ ਐਲਾਨ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ 13 ਵਿਚੋਂ 12 ਵਾਰਡਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਪ੍ਰੈੱਸ ਭਵਨ ’ਚ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਸਿੱਖਿਆਂ ਮੰਤਰੀ ਡਾ. ਦਲਜੀਤ ਸਿੰਘ ਚੀਮਾਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰਦਿਆਂ ਸ਼ਹਿਰ ਦੇ ਵਾਰਡ ਨੰਬਰ ਇਕ ਤੋਂ ਸੁਨੀਤਾ ਕੁਮਾਰੀ ਪਤਨੀ ਜਸਵਿੰਦਰ ਸਿੰਘ, ਦੋ ਤੋਂ ਮਨਜੀਤ ਕੌਰ ਪਤਨੀ ਜਸਪਾਲ ਸਿੰਘ, ਤਿੰਨ ਤੋਂ ਮਨਦੀਪ ਕੌਰ ਪਤਨੀ ਮਨਿੰਦਰਪਾਲ ਸਿੰਘ, ਚਾਰ ਤੋਂ ਸੁਖਵਿੰਦਰ ਸਿੰਘ ਬਿੱਟੂ ਪੁੱਤਰ ਬਲਰਾਜ ਸਿੰਘ, ਪੰਜ ਤੋਂ ਨਰਿੰਦਰ ਕੌਰ ਪਤਨੀ ਦਰਸ਼ਨ ਸਿੰਘ, ਛੇ ਤੋਂ ਪ੍ਰੇਮ ਸਿੰਘ ਪੁੱਤਰ ਅਮਰ ਸਿੰਘ, ਸੱਤ ਤੋਂ ਹਰਵਿੰਦਰ ਕੌਰ ਪਤਨੀ ਸੁਰਿੰਦਰ ਸਿੰਘ, ਅੱਠ ਤੋਂ ਹਰਦੇਵ ਸਿੰਘ ਪੁੱਤਰ ਮਲੂਕ ਸਿੰਘ, ਨੋਂ ਤੋਂ ਬਰਜਿੰਦਰ ਸਿੰਘ ਪੁੱਤਰ ਧਨਵੰਤ ਸਿੰਘ, ਦੱਸ ਤੋਂ ਪਰਮਜੀਤ ਸਿੰਘ ਪੰਮਾ ਪੁੱਤਰ ਪ੍ਰੀਤਮ ਸਿੰਘ, ਗਿਆਰਾਂ ਤੋਂ ਕੁਲਦੀਪ ਕੌਰ ਪਤਨੀ ਜੱਥੇਦਾਰ ਰਾਮ ਸਿੰਘ ਅਤੇ ਬਾਰਾਂ ਨੰ. ਵਾਰਡ ਤੋਂ ਜਗਦੀਪ ਕੌਰ ਪਤਨੀ ਅਜੀਤ ਸਿੰਘ ਚੋਣ ਲਡ਼ਨਗੇ।

ਇਹ ਵੀ ਪੜ੍ਹੋ : ਨਗਰ-ਨਿਗਮ ਚੋਣਾਂ ਤੋਂ ਬਾਅਦ ਸੂਬੇ ਦੀ ਜਨਤਾ 'ਤੇ ਨਵਾਂ ਬੋਝ ਪਾਉਣ ਦੀ ਤਿਆਰੀ 'ਚ ਪੰਜਾਬ ਸਰਕਾਰ

ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 13 ਤੋਂ ਉਮੀਦਵਾਰ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ ਅਤੇ ਸਾਰੇ ਉਮੀਦਵਾਰ ਪਾਰਟੀ ਚੋਣ ਨਿਸ਼ਾਨ ਤੱਕਡ਼ੀ 'ਤੇ ਚੋਣ ਲਡ਼ਨਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਕਲੋਤਾਂ, ਇਸਤਰੀ ਸਤਸੰਗ ਸਭਾ ਦੀ ਪ੍ਰਧਾਨ ਬੀਬੀ ਗੁਰਚਰਨ ਕੌਰ, ਸਰਕਲ ਪ੍ਰਧਾਨ ਜੱਥੇਦਾਰ ਰਾਮ ਸਿੰਘ ਅਤੇ ਜੱਥੇਦਾਰ ਸੁਰਿੰਦਰ ਸਿੰਘ, ਜੱਥੇਦਾਰ ਸੰਤੋਖ ਸਿੰਘ, ਬਾਬਾ ਜਰਨੈਲ ਸਿੰਘ, ਠੇਕੇਦਾਰ ਗੁਰਨਾਮ ਸਿੰਘ, ਮਨਿੰਦਰਪਾਲ ਸਿੰਘ ਮਨੀ, ਜਸਵਿੰਦਰ ਕੌਰ ਸੱਗੂ ਸਮੇਤ ਵੱਡੀ ਗਿਣਤੀ ਅਕਾਲੀ ਵਰਕਰ ਹਾਜ਼ਰ ਸਨ।


author

Gurminder Singh

Content Editor

Related News