ਸ੍ਰੀ ਅਨੰਦਪੁਰ ਸਾਹਿਬ ਲਾਗੇ ਫਟ ਗਿਆ ਬੱਦਲ, ਹੋਇਆ ਭਾਰੀ ਨੁਕਸਾਨ
Saturday, Sep 13, 2025 - 03:42 PM (IST)

ਸ੍ਰੀ ਅਨੰਦਪੁਰ ਸਾਹਿਬ (ਸੰਧੂ) : ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਨਮਹੋਲ ਪਹਾੜੀ ਇਲਾਕੇ ਦੇ ਗੁਤਰਾਹਨ ਪਿੰਡ 'ਚ ਸ਼ਨੀਵਾਰ ਤੜਕੇ ਬੱਦਲ ਫਟਣ ਕਾਰਨ ਭਾਰੀ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿਚ ਸ਼ਨੀਵਾਰ ਤੜਕੇ ਇਹ ਬੱਦਲ ਫਟਣ ਦੀ ਘਟਨਾ ਵਾਪਰਣ ਕਾਰਨ ਕਈ ਵਾਹਨ ਮਲਬੇ ਹੇਠ ਦੱਬੇ ਗਏ ਅਤੇ ਖੇਤਾਂ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖ ਬਾਣੀ, ਲਗਾਤਾਰ ਚਾਰ ਦਿਨ ਪਵੇਗਾ ਮੀਂਹ
ਇਸ ਆਫ਼ਤ ਬਾਰੇ ਅਧਿਕਾਰੀਆਂ ਨੇ ਕਿਹਾ ਕਿ ਇਸ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਬੱਦਲ ਫਟਣ ਦੀ ਇਹ ਘਟਨਾ ਨੈਣਾ ਦੇਵੀ ਵਿਧਾਨ ਸਭਾ ਹਲਕੇ ਦੇ ਨਮਹੋਲ ਖੇਤਰ ਦੇ ਗੁਤਰਾਹਨ ਪਿੰਡ ਵਿਚ ਵਾਪਰੀ। ਇਸ ਸਬੰਧੀ ਇਕ ਪਿੰਡ ਵਾਸੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਾਣੀ ਕਾਰਣ ਖੇਤੀਬਾੜੀ ਵਾਲੀ ਜ਼ਮੀਨ ਵਿਚ ਭਾਰੀ ਮਲਬਾ ਆ ਗਿਆ ਹੈ, ਜਿਸ ਕਾਰਣ ਕਾਫੀ ਨੁਕਸਾਨ ਹੋਇਆ ਹੈ। ਲੈ ਕੇ ਜਾ ਰਿਹਾ ਪਾਣੀ ਖੇਤੀਬਾੜੀ ਜ਼ਮੀਨ ''ਤੇ ਖਿੰਡ ਗਿਆ। ਮਲਬੇ ਦੇ ਨਾਲ ਵਗਦਾ ਪਾਣੀ ਖੇਤੀਬਾੜੀ ਜ਼ਮੀਨ ਨੂੰ ਵਹਾ ਕੇ ਲੈ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e