ਸ੍ਰੀ ਅਨੰਦਪੁਰ ਸਾਹਿਬ ''ਚ ਦਿਲ ਕੰਬਾਊ ਘਟਨਾ, ਇਨੋਵਾ ਹੇਠ ਦਰੜ ਕੇ ਮਾਰਿਆ ਨੌਜਵਾਨ

11/20/2019 5:55:18 PM

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ) : ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਇਕ ਦਿਲ ਕੰਬਾਅ ਦੇਣ ਵਾਲਾ ਸਾਹਮਣੇ ਆਇਆ ਹੈ। ਇਕ ਕਾਰ ਸਵਾਰ ਵਲੋਂ 4 ਨੌਜਵਾਨਾਂ 'ਤੇ ਇੰਨੋਵਾ ਚੜ੍ਹਾ ਦਿੱਤੀ ਗਈ। ਘਟਨਾ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ 3 ਨੌਜਵਾਨ ਬੁਰੀ ਤਰ੍ਹਾਂ ਜਖਮੀ ਹੋ ਗਏ। ਜ਼ਖਮੀਆਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨਾਂ 'ਤੇ ਪੁਲਸ ਵੱਲੋਂ ਉਕਤ ਦੋਸ਼ੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਨੂੰ ਕਿਉਂ ਅਤੇ ਕਿਸ ਵਲੋਂ ਅੰਜਾਮ ਦਿੱਤਾ ਗਿਆ ਫਿਲਹਾਲ ਇਸ ਦਾ ਪਤਾ ਪੁਲਸ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ। 

ਇਥੇ ਇਹ ਵੀ ਦੱਸਣਯੋਗ ਹੈ ਕਿ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਪੁਲਸ ਨੇ ਜਾਂਚ ਤੋਂ ਬਾਅਦ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਿਸ ਇਨੋਵਾ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਉਸ 'ਤੇ ਕੋਈ ਨੰਬਰ ਵੀ ਨਹੀਂ ਸੀ। ਟੱਕਰ ਤੋਂ ਬਾਅਦ ਇਨੋਵਾ ਨੌਜਵਾਨ ਨੂੰ ਅੱਧਾ ਕਿਲੋਮੀਟਰ ਤੱਕ ਘੜੀਸ ਕੇ ਲੈ ਗਈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Gurminder Singh

This news is Content Editor Gurminder Singh