ਜਾਣੋ ਪ੍ਰੇਮ ਸਿੰਘ ਚੰਦੂਮਾਜਰਾ ਦਾ ਸਿਆਸੀ ਸਫਰ

04/01/2019 4:26:58 PM

ਸ੍ਰੀ ਅਨੰਦਪੁਰ ਸਾਹਿਬ (ਵੈਬ ਡੈਸਕ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਯਾਨੀ ਕਿ ਸੋਮਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਪ੍ਰੇਮ ਸਿੰਘ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ, ਜਨਰਲ ਸਕੱਤਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਹਨ। ਚੰਦੂਮਾਜਰਾ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਵਿਦਿਆਰਥੀ ਜੀਵਨ ਦੌਰਾਨ ਹੀ ਕੀਤੀ। ਵਿਦਿਆਰਥੀ ਜੀਵਨ ਦੌਰਾਨ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਕਾਲੀ ਨੇਤਾ ਹਰਚਰਨ ਸਿੰਘ ਲੌਂਗੋਵਾਲ ਦੇ ਸੰਪਰਕ ਵਿਚ ਆਏ, ਜਿਨ੍ਹਾਂ ਨੇ ਚੰਦੂਮਾਜਰਾ ਨੂੰ ਯੂਥ ਅਕਾਲੀ ਦਲ ਦੇ ਪਹਿਲੇ ਪ੍ਰਧਾਨ ਦੇ ਰੂਪ ਵਿਚ ਨਿਯੁਕਤ ਕੀਤਾ ਸੀ। ਚੰਦੂਮਾਜਰਾ 1985 ਵਿਚ ਪੰਜਾਬ ਵਿਧਾਨ ਸਭਾ ਦੇ ਮੈਂਬਰ ਬਣੇ ਸਨ।

ਇਸ ਕਾਰਜਕਾਲ ਦੌਰਾਨ ਉਹ ਸੁਰਜੀਤ ਸਿਘ ਬਰਨਾਲਾ ਦੀ ਸਰਕਾਰ ਸਮੇਂ ਕੈਬਨਿਟ ਮੰਤਰੀ ਬਣੇ। ਉਹ 1996 ਵਿਚ ਸੰਤ ਰਾਮ ਸਿੰਗਲਾ ਨੂੰ ਹਰਾ ਕੇ ਗਿਆਰਵੀਂ ਲੋਕ ਸਭਾ ਲਈ ਚੁਣੇ ਗਏ ਸਨ ਅਤੇ 1998 ਵਿਚ ਕੈਪਟਨ ਨੂੰ ਹਰਾ ਕੇ ਬਾਰ੍ਹਵੀਂ ਲੋਕ ਸਭਾ ਲਈ ਚੁਣੇ ਗਏ ਸਨ। ਚੰਦੂਮਾਜਰਾ ਨੇ 2004 ਵਿਚ ਪਟਿਆਲਾ ਲੋਕ ਸਭਾ ਸੀਟ ਤੋਂ ਗੁਰਚਰਨ ਸਿੰਘ ਟੌਹੜਾ ਦੀ ਅਗਵਾਈ ਵਾਲੇ ਬਾਗੀ ਧੜੇ ਸਰਬ ਹਿੰਦ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜੇ। ਬਾਅਦ ਵਿਚ ਸ਼੍ਰੋਮਣੀ ਅਕਾਲੀ ਦਲ (ਲੌਂਗੋਵਾਲ) ਦੇ ਪ੍ਰਧਾਨ ਬਣੇ ਜਿਸ ਨੂੰ ਬਾਅਦ ਵਿਚ ਸਾਲ 2007 ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰ ਲਿਆ ਗਿਆ। ਉਨ੍ਹਾਂ ਨੂੰ 2014 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਚੁਣਿਆ ਗਿਆ ਸੀ, ਜਿੱਥੋਂ ਉਨ੍ਹਾਂ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਨੇਤਾ ਅੰਬਿਕਾ ਸੋਨੀ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ।


cherry

Content Editor

Related News