ਸ੍ਰੀ ਅਨੰਦਪੁਰ ਸਾਹਿਬ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰਹਿ ਚੁੱਕੇ 3 ਅਧਿਕਾਰੀ ਮੁਅੱਤਲ

07/09/2022 10:18:33 AM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬੀਤੇ ਸਮੇਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਤੌਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਤਿੰਨ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਉੱਤਰਾਖੰਡ ’ਚ ਵਾਪਰੇ ਭਿਆਨਕ ਹਾਦਸੇ ’ਤੇ CM ਭਗਵੰਤ ਮਾਨ ਨੇ ਜਤਾਇਆ ਦੁੱਖ਼

ਮਹਿਕਮੇ ਦੀ ਵਧੀਕ ਮੁੱਖ ਸਕੱਤਰ ਸੀਮਾ ਜੈਨ ਵੱਲੋਂ ਜਾਰੀ ਪੱਤਰ ਨੰ: 6/76/20222 ਆਰ. ਡੀ. ਈ.1/4819 ਐੱਸ. ਏ. ਐੱਸ. ਨਗਰ ਮਿਤੀ 7/7/22 ਰਾਹੀਂ ਹੁਣ ਭੁੰਨਰਹੇੜੀ ਬਲਾਕ ’ਚ ਤਾਇਨਾਤ ਬੀ. ਡੀ. ਪੀ. ਓ. ਜਤਿੰਦਰ ਸਿੰਘ ਢਿੱਲੋਂ, ਸੀਨੀਅਰ ਸਹਾਇਕ ਲੇਖਾ ਬਲਾਕ ਪੱਖੋਵਾਲ ਗੁਰਦੀਪ ਸਿੰਘ ਅਤੇ ਸੀਨੀਅਰ ਸਹਾਇਕ ਲੇਖਾ ਬਜਟ ਜੋੜ ਇਕ ਸ਼ਾਖਾ ਮੋਹਾਲੀ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕੀਤਾ ਗਿਆ ਹੈ। ਦੋਨੋਂ ਸੀਨੀਅਰ ਸਹਾਇਕ ਗੁਰਦੀਪ ਸਿੰਘ ਅਤੇ ਚੰਦ ਸਿੰਘ ਕੋਲ ਸ੍ਰੀ ਅਨੰਦਪੁਰ ਸਾਹਿਬ ਦਾ ਬੀ. ਡੀ. ਪੀ. ਓ. ਦਾ ਚਾਰਜ ਰਿਹਾ ਹੈ। ਜਦਕਿ ਢਿੱਲੋਂ ਵੀ ਕੁਝ ਸਮਾਂ ਸ੍ਰੀ ਅਨੰਦਪੁਰ ਸਾਹਿਬ ਦੇ ਬੀ. ਡੀ. ਪੀ. ਓ. ਰਹਿ ਚੁੱਕੇ ਹਨ। ਇਨ੍ਹਾਂ ਤਿੰਨਾਂ ਅਧਿਕਾਰੀਆਂ ਦਾ ਮੁਅੱਤਲੀ ਸਮੇਂ ਮੁੱਖ ਦਫ਼ਤਰ ਡੀ. ਡੀ. ਪੀ. ਓ. ਦਫ਼ਤਰ ਪਟਿਆਲਾ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ: ਨਵਾਂਸ਼ਹਿਰ: ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਨੌਜਵਾਨ ਦੀ ਲਾਸ਼ ਕੋਲੋਂ ਮਿਲੀ ਸਰਿੰਜ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News