ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ ''ਤੇ ਚੱਲੀਆਂ ਗੋਲ਼ੀਆਂ

Tuesday, Apr 14, 2026 - 06:38 PM (IST)

ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ ''ਤੇ ਚੱਲੀਆਂ ਗੋਲ਼ੀਆਂ

ਸ੍ਰੀ ਅਨੰਦਪੁਰ ਸਾਹਿਬ : ਜਲੰਧਰ ਤੋਂ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਸ਼ਰਧਾਲੂਆਂ ‘ਤੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਕੀਰਤਪੁਰ ਸਾਹਿਬ ਅਤੇ ਅਨੰਦਪੁਰ ਸਾਹਿਬ ਦੇ ਵਿਚਕਾਰ ਅਣਪਛਾਤੇ ਹਮਲਾਵਰਾਂ ਨੇ ਟਰੈਕਟਰ-ਟਰਾਲੀਆਂ ਵਿਚ ਯਾਤਰਾ ਕਰ ਰਹੀ ਸੰਗਤ ਉਪਰ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਹ ਘਟਨਾ ਸੋਮਵਾਰ ਦੇਰ ਰਾਤ ਵਾਪਰੀ ਦੱਸੀ ਜਾ ਰਹੀ ਹੈ। ਹਮਲਾਵਰ ਖੁਦ ਟਰੈਕਟਰ-ਟਰਾਲੀਆਂ ਵਿਚ ਸਵਾਰ ਹੋ ਕੇ ਪਹੁੰਚੇ ਸਨ। ਇਥੇ ਚੰਗੀ ਗੱਲ ਇਹ ਰਹੀ ਕਿ ਇਸ ਗੋਲੀਬਾਰੀ ਦੀ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਵਾਹਨਾਂ ‘ਤੇ ਗੋਲੀਆਂ ਦੇ ਨਿਸ਼ਾਨ ਸਨ। ਘਟਨਾ ਤੋਂ ਬਾਅਦ ਪੀੜਤਾਂ ਵਿਚ ਪੁਲਸ ਦੇ ਵਿਵਹਾਰ ਪ੍ਰਤੀ ਕਾਫ਼ੀ ਰੋਸ ਵੀ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਣਨ ਜਾ ਰਹੇ ਇਸ ਵੱਡੇ ਰੇਲ ਪ੍ਰੋਜੈਕਟ ਨੂੰ ਲੈ ਕੇ ਨਵੇਂ ਹੁਕਮ ਜਾਰੀ

ਪ੍ਰਤੱਖਦਰਸ਼ੀਆਂ ਮੁਤਾਬਕ ਹਮਲਾਵਰਾਂ ਨੇ ਬਿਨਾਂ ਕਿਸੇ ਚੇਤਾਵਨੀ ਦੇ ਸਿੱਧੇ ਸ਼ਰਧਾਲੂਆਂ ਦੇ ਵਾਹਨਾਂ ਅਤੇ ਟਰਾਲੀਆਂ ਨੂੰ ਨਿਸ਼ਾਨਾ ਬਣਾਇਆ। ਕੁਝ ਹੀ ਪਲਾਂ ਵਿਚ ਘਟਨਾ ਸਥਾਨ ‘ਤੇ ਹਫੜਾ-ਦਫੜੀ ਮਚ ਗਈ। ਗੋਲੀਬਾਰੀ ਦੀ ਆਵਾਜ਼ ਨਾਲ ਪੂਰਾ ਇਲਾਕਾ ਦਹਿਲ ਉਠਿਆ ਗਿਆ। ਰਾਹਤ ਦੀ ਗੱਲ ਇਹ ਕਿ ਸਾਰੇ ਸ਼ਰਧਾਲੂ ਸੁਰੱਖਿਅਤ ਹਨ। ਫਿਲਹਾਲ ਥਾਣਾ ਕੀਰਤਪੁਰ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 


author

Gurminder Singh

Content Editor

Related News