ਵਿਸਾਖੀ ''ਤੇ ਵੰਨ-ਸੁਵੰਨੇ ਫੁੱਲਾਂ ਨਾਲ ਸਜਿਆ ''ਤਖਤ ਸ੍ਰੀ ਕੇਸਗੜ੍ਹ ਸਾਹਿਬ'', ਵੱਡੀ ਗਿਣਤੀ ''ਚ ਪੁੱਜੀ ਸੰਗਤ (ਤਸਵੀਰਾਂ)
Tuesday, Apr 13, 2021 - 12:47 PM (IST)
ਸ੍ਰੀ ਆਨੰਦਪੁਰ ਸਾਹਿਬ (ਲਟਾਵਾ) : ਖਾਲਸੇ ਦੀ ਜਨਮਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸਾਖੀ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਵੰਨ-ਸੁਵੰਨੇ ਫੁੱਲਾਂ ਨਾਲ ਸਜਾਇਆ ਗਿਆ ਹੈ। ਅੱਜ ਇੱਥੇ ਸਭ ਤੋਂ ਪਹਿਲਾਂ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਵਿਸਾਖੀ ਦੇ ਤਿਉਹਾਰ ਦੀ ਅਰਦਾਸ ਕੀਤੀ ਗਈ।
ਇਹ ਵੀ ਪੜ੍ਹੋ : ਝੁੱਗੀ-ਝੌਂਪੜੀ 'ਚ ਰਹਿੰਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਮਿਲੇਗਾ ਮਾਲਕਾਨਾ ਹੱਕ
ਇਸ ਮੌਕੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਪੰਥ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਆਈਆਂ ਸੰਗਤਾਂ ਨੂੰ ਅੰਮ੍ਰਿਤਪਾਨ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਨੂੰਹ-ਪੁੱਤਾਂ ਤੋਂ ਦੁਖ਼ੀ ਵਿਧਵਾ ਬੀਬੀ ਦੀ ਅੱਧਸੜੀ ਲਾਸ਼ ਬਰਾਮਦ, ਜਾਣੋ ਕੀ ਹੈ ਪੂਰਾ ਮਾਮਲਾ
ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਸੰਗਤਾਂ ਨੇ ਅੰਮ੍ਰਿਤ ਨਹੀਂ ਛਕਿਆ, ਉਹ ਅੱਜ ਦੇ ਦਿਨ ਇਸ ਪਵਿੱਤਰ ਧਰਤੀ 'ਤੇ ਅੰਮ੍ਰਿਤ ਛਕ ਕੇ ਸਿੰਘ ਸਜਣ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰੂਘਰ ਵਿਖੇ ਹਾਜ਼ਰੀ ਭਰੀ। ਸੰਗਤਾਂ ਦੇਸ਼-ਵਿਦੇਸ਼ ਤੋਂ ਆ ਕੇ ਗੁਰੂ ਘਰ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਕੋਰੋਨਾ ਮਹਾਮਾਰੀ ਬਾਰੇ ਬੋਲਦਿਆਂ ਸੰਗਤਾਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂਘਰ 'ਚ ਕੋਰੋਨਾ ਦਾ ਕੋਈ ਡਰ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਰਾਏ