ਸ੍ਰੀ ਅਨੰਦਪੁਰ ਸਾਹਿਬ ''ਚ ਲੱਗੀਆਂ ਰੌਣਕਾਂ, ਮਨਾਇਆ ਗਿਆ ਸਥਾਪਨਾ ਦਿਵਸ
Saturday, Jun 20, 2020 - 06:07 PM (IST)
ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)— ਖ਼ਾਲਸੇ ਦਾ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਭੌਰਾ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਦਾ ਤਿੰਨ ਸੁੱਖ ਚੁੰਝਾਂ ਸਥਾਪਨਾ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ।
ਬੀਤੀ ਰਾਤ ਸ੍ਰੀ ਅਨੰਦਪੁਰ ਪੁਰ ਸਾਹਿਬ 'ਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ ਸੀ, ਜਿਸ 'ਚ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਤੇ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਇਸ ਤੋਂ ਇਲਾਵਾ ਰਾਗੀ ਸਿੰਘਾਂ ਨੇ ਅਤੇ ਕਥਾ ਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਰਸਤੇ ਨਾਲ ਜੋੜਿਆ ਅਤੇ ਸ੍ਰੀ ਅੰਨਦਪੁਰ ਸਾਹਿਬ ਦੇ ਸਥਾਪਨਾ ਦਿਵਸ ਦੇ ਇਤਿਹਾਸ 'ਤੇ ਚਾਨਣਾ ਪਾਇਆ।
ਗੌਰਤਲਬ ਹੈ ਕਿ ਇਹ ਸ੍ਰੀ ਅਨੰਦਪੁਰ ਸਾਹਿਬ ਦਾ 355 ਸਥਾਪਨਾ ਦਿਵਸ ਸੀ। 1665 'ਚ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਭਾਈ ਗੁਰਦਿੱਤਾ ਤੋਂ ਸ਼ਰੇਆਮ ਪੁਰ ਸਾਹਿਬ ਦੀ ਮੋੜ੍ਹੀ ਗਡਵਾਈ ਸੀ।
ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਉਪਰੰਤ ਕੀਰਤਨ ਦੀਵਾਨ ਸਜਾਇਆ ਗਿਆ। ਜਿਸ 'ਚ ਪੰਥ ਦੇ ਮਹਾਨ ਕੀਰਤਨੀਆਂ ਨੇ ਸੰਗਤ ਨੂੰ ਕੀਰਤਨ ਸਰਵਣ ਕਰਵਾਇਆ।