ਸ੍ਰੀ ਆਨੰਦਪੁਰ ਸਾਹਿਬ ਵਿਖੇ ਤਿੰਨ ਰੋਜ਼ਾ ਹੋਲਾ ਮਹੱਲਾ ਅੱਜ ਤੋਂ ਸ਼ੁਰੂ (ਤਸਵੀਰਾਂ)

Tuesday, Mar 19, 2019 - 12:00 PM (IST)

ਸ੍ਰੀ ਆਨੰਦਪੁਰ ਸਾਹਿਬ ਵਿਖੇ ਤਿੰਨ ਰੋਜ਼ਾ ਹੋਲਾ ਮਹੱਲਾ ਅੱਜ ਤੋਂ ਸ਼ੁਰੂ (ਤਸਵੀਰਾਂ)

ਸ੍ਰੀ ਆਨੰਦਪੁਰ ਸਾਹਿਬ (ਦਲਜੀਤ,ਮਨੀਸ਼ ਵਰਮਾ) : ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਤੇ ਕੌਮੀ ਤਿਉਹਾਰ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੰਗਲਵਾਰ ਤੋਂ ਸ਼ੁਰੂ ਹੋ ਜਾਵੇਗਾ। ਇਸ ਤੋਂ ਪਹਿਲਾਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਹੋਲੇ ਮਹੱਲੇ ਦਾ ਪਹਿਲਾ ਪੜਾਅ ਸਮਾਪਤ ਹੋ ਗਿਆ।

PunjabKesari

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਲਈ ਸਹੂਲਤਾਂ ਦੇ ਪੁਖਤਾ ਪ੍ਰਬੰਧਾਂ ਲਈ ਮੀਤ ਸਕੱਤਰ ਹਰਜੀਤ ਸਿੰਘ ਦੀ ਕੋਆਰਡੀਨੇਸ਼ਨ ਹੇਠ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

PunjabKesari

ਇਸ ਵਾਰ ਹੋਲਾ ਮਹੱਲਾ ਮੌਕੇ ਦੇਸ਼ ਵਿਦੇਸ਼ ਤੋਂ 20 ਲੱਖ ਦੇ ਕਰੀਬ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਜਿਸਦੇ ਮੱਦੇਨਜ਼ਰ ਸੰਗਤਾਂ ਦੀ ਰਿਹਾਇਸ਼, ਲੰਗਰ, ਜੋੜਾ ਘਰ ਅਤੇ ਗਠੜੀ ਘਰ ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। 
PunjabKesari
ਇਨ੍ਹਾਂ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਘੁੰਗਰਾਲੀ ਨੇ ਦੱਸਿਆ ਕਿ ਮੰਗਲਵਾਰ ਨੂੰ ਸਵੇਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਦੇ ਨਾਲ ਆਰੰਭਤਾ ਹੋਵੇਗੀ। ਉਪਰੰਤ ਸਾਰਾ ਦਿਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੀਵਾਨ ਸਜਣਗੇ। ਜਿਸ 'ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਤੇ ਗੁਰਇਤਿਹਾਸ ਸੁਣਾਉਣਗੇ। 19 ਮਾਰਚ ਨੂੰ ਸਵੇਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 19 ਮਾਰਚ ਦੀ ਰਾਤ ਨੂੰ ਰਵਾਇਤੀ ਬਸੰਤ ਕੀਰਤਨ ਦਰਬਾਰ ਹੋਵੇਗਾ।

PunjabKesari21 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ। ਉਪਰੰਤ ਰਵਾਇਤੀ ਮਹੱਲਾ (ਨਗਰ ਕੀਰਤਨ) ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਕਿਲਾ ਹੋਲਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਸਿੰਘ ਸਾਹਿਬਾਨ ਵੀ ਸ਼ਾਮਲ ਹੋ ਕੇ ਪੰਥ ਦੇ ਨਾਮ ਸੰਦੇਸ਼ ਜਾਰੀ ਕਰਨਗੇ।
PunjabKesari
ਗੁਰੂ ਨਗਰੀ ਨੂੰ ਸੁੰਦਰ ਲੜੀਆਂ ਨਾਲ ਸਜਾਇਆ 
ਖਾਲਸਾ ਪੰਥ ਦੇ ਜਨਮ ਅਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗੁ. ਸੀਸ ਗੰਜ ਸਾਹਿਬ, ਗੁ. ਭੋਰਾ ਸਾਹਿਬ, ਕਿਲਾ ਅਨੰਦਗੜ੍ਹ ਸਾਹਿਬ, ਕਿਲਾ ਲੋਹਗੜ੍ਹ ਸਾਹਿਬ, ਕਿਲਾ ਹੋਲਗੜ੍ਹ ਸਾਹਿਬ, ਕਿਲਾ ਫਤਿਹਗੜ੍ਹ ਸਾਹਿਬ ਅਤੇ ਕਿਲਾ ਤਾਰਾਗੜ੍ਹ ਸਾਹਿਬ ਵਿਖੇ ਸੰਗਤਾਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ।

PunjabKesariਸਾਰੇ ਗੁਰਦੁਆਰਾ ਸਾਹਿਬਾਨ ਨੂੰ ਰੰਗ-ਬਿਰੰਗੀਆਂ ਲੜੀਆਂ ਨਾਲ ਸਜਾਇਆ ਗਿਆ ਹੈ। ਦੂਜੇ ਪਾਸੇ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਦੇ ਰਵਾਇਤੀ ਦਲ ਘੋੜਿਆਂ 'ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣੇ ਸ਼ੁਰੂ ਹੋ ਗਏ ਹਨ।

 


author

Baljeet Kaur

Content Editor

Related News