ਹੋਲੇ-ਮਹੱਲੇ ਮੌਕੇ ਸੰਗਤ ਲਈ ਤਸਵੀਰਾਂ ’ਚ ਵੇਖੋ ਕਿਵੇਂ ਕੀਤਾ ਜਾ ਰਿਹੈ ਲੰਗਰ ਤਿਆਰ

Thursday, Mar 25, 2021 - 04:15 PM (IST)

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਪ੍ਰਸਿੱਧ ਛੇ ਰੋਜ਼ਾ ਕੌਮੀ ਤਿਓਹਾਰ ਹੋਲੇ-ਮਹੱਲੇ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਵਿਖੇ ਆਰੰਭ ਹੁੰਦਾ ਹੈ। ਅੱਜ ਇਸ ਕੌਮੀ ਤਿਓਹਾਰ ਹੋਲੇ-ਮਹੱਲੇ ਦਾ ਦੂਜੇ ਦਿਨ ਹੀ ਅਤੇ ਸੰਗਤਾਂ ਦਾ ਜਮਾਵੜਾ ਹੁਣ ਲਗਾਤਾਰ ਵੱਧਣਾ ਸ਼ੁਰੂ ਹੋ ਗਿਆ ਹੈ।

PunjabKesari

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਦੇ ਨਾਲ ਹੋਲੇ-ਮਹੱਲੇ ਦੇ ਪ੍ਰਬੰਧ ਸਾਰੇ ਮੁਕੰਮਲ ਕਰ ਲਏ ਗਏ ਹਨ। ਇਥੇ ਹਰ ਵਾਰ ਲੱਖਾਂ ਦੀ ਤਦਾਦ ਵਿੱਚ ਸ਼ਰਧਾਲੂ ਨਤਮਸਤਕ ਹੁੰਦੇ ਹਨ, ਜਿਨ੍ਹਾਂ ਦੇ ਪ੍ਰਬੰਧਾਂ ਲਈ ਲੰਗਰਾਂ ਦੀ ਵਿਸ਼ੇਸ਼ ਤੌਰ ਉਤੇ ਵਿਵਸਥਾ ਕੀਤੀ ਗਈ ਹੈ।

ਇਹ ਵੀ ਪੜ੍ਹੋ :  ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ‘ਹੋਲਾ-ਮਹੱਲਾ’, ਜਾਣੋ ਕੀ ਹੈ ਇਸ ਦਾ ਇਤਿਹਾਸ

PunjabKesari

ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਸਤਲਾਣੀ ਸਾਹਿਬ ਦੀ ਸੰਗਤ ਵੱਲੋਂ ਵੀ ਵਿਸ਼ੇਸ਼ ਤੌਰ ਉਤੇ ਲੰਗਰ ਲਗਾਇਆ ਗਿਆ ਹੈ। ਜਿਸ ਦੇ ਵਿੱਚ ਸੈਂਕੜੇ ਹੀ ਬੀਬੀਆਂ ਪ੍ਰਸ਼ਾਦੇ ਬਣਾਉਣ ਦੀ ਸੇਵਾ ਕਰ ਰਹੀਆਂ ਹਨ। ਦੂਜੇ ਪਾਸੇ ਕੋਰੋਨਾ ਕਾਲ ਦੌਰਾਨ ਸੰਗਤ ਘੱਟ ਆਉਣ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉੱਥੇ ਹੀ ਸੱਚਾਈ ਕੁਝ ਹੋਰ ਵੇਖਣ ਨੂੰ ਮਿਲ ਰਹੀ ਹੈ। ਸੰਗਤਾਂ ਦਾ ਜਮਾਵੜਾ ਲਗਾਤਾਰ ਵਧਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ :  ਹੋਲੇ ਮੁਹੱਲੇ ਮੌਕੇ ਸੰਗਤਾਂ ਦੀ ਸਹੂਲਤ ਲਈ ਅੱਜ ਤੋਂ 12 ਘੰਟੇ ਲਈ ਖੋਲਿਆ ਗਿਆ ਵਿਰਾਸਤ-ਏ-ਖਾਲਸਾ

PunjabKesari

ਹੋਲਾ ਮਹੱਲਾ ਸਿੱਖ ਕੌਮ ਦੇ ਖ਼ਾਲਸਾਈ ਜਾਹੋ ਜਲਾਲ ਅਤੇ ਖਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਓਹਾਰ ਹੈ, ਜੋ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਆਨੰਦਪੁਰ ਸਾਹਿਬ) ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਹੋਲੀ ਤੋਂ ਪਹਿਲਾਂ ਸ਼ੁਰੂ ਹੋ ਕੇ ਹੋਲੀ ਤੋਂ ਅਗਲੇ ਦਿਨ ਤੱਕ ਹੋਲਾ ਮਹੱਲਾ ਮੁੱਖ ਰੂਪ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਜਾਂਦਾ ਹੈ। ਇਸ ਤਿਉਹਾਰ ਦਾ ਆਰੰਭ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1700 ਵਿਚ ਕੀਤਾ। ਭਾਈ ਵੀਰ ਸਿੰਘ ਅਤੇ ਭਾਈ ਕਾਹਨ ਸਿੰਘ ਨਾਭਾ ਵਰਗੇ ਵਿਦਵਾਨਾਂ ਨੇ ਹੋਲਾ ਮਹੱਲਾ ਦੇ ਅੱਖਰੀ ਅਰਥ ਕਰਦਿਆਂ ਲਿਖਿਆ ਹੈ ਕਿ ਹੋਲਾ ਦਾ ਮਤਲਬ ਹੈ ‘ਹੱਲਾ’ ਅਤੇ ਮਹੱਲਾ ਦਾ ਮਤਲਬ ‘ਮਹਾਂ ਹੱਲਾ’। 

PunjabKesari

ਹੋਲੇ-ਮਹੱਲੇ ’ਤੇ ਸਮੁੱਚਾ ਇਲਾਕਾ ਖ਼ਾਲਸਾਈ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਉਂਦਾ ਹੈ। ਇਸ ਕੌਮੀ ਜੋੜ ਮੇਲੇ ਦਾ ਮੁੱਢ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਪਹਿਲੀ ਤਰੀਕ ਨੂੰ ਬੰਨ੍ਹਿਆ ਸੀ। ਇਤਿਹਾਸਕਾਰਾਂ ਅਤੇ ਵਿਦਵਾਨਾਂ ਅਨੁਸਾਰ ਹੋਲੇ ਮਹੱਲੇ ਦਾ ਮਨੋਰਥ ਸਿੱਖਾਂ ਨੂੰ ਅਨਿਆਂ, ਜ਼ੁਲਮ 'ਤੇ ਸੱਚ ਅਤੇ ਨਿਆਂ ਦੀ ਜਿੱਤ ਦਾ ਸੰਕਲਪ ਦ੍ਰਿੜ੍ਹ ਕਰਵਾਉਣਾ ਸੀ।

 

PunjabKesari

1701 ਈ: 'ਚ ਸ਼ੁਰੂ ਹੋਈ ਸੀ ਹੋਲੇ ਮਹੱਲੇ ਦੀ ਪ੍ਰੰਪਰਾ 
ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਮੁਰਦਾ ਹੋ ਚੁੱਕੀ ਭਾਰਤੀ ਖਲਕਤ ਨੂੰ ਉਸ ਵੇਲੇ ਦੇ ਜਾਬਰ ਅਤੇ ਜ਼ਾਲਮ ਹਾਕਮਾਂ ਖ਼ਿਲਾਫ਼ ਸੰਘਰਸ਼ ਕਰਨ ਤੇ ਕੌਮ 'ਚ ਜੋਸ਼ ਪੈਦਾ ਕਰਨ ਲਈ ਪੁਰਾਤਨ ਹੋਲੀ ਦੇ ਤਿਓਹਾਰ ਨੂੰ ਨਵਾਂ ਰੂਪ ਦੇ ਕੇ 1701 ਈ: 'ਚ ਹੋਲੇ ਮਹੱਲੇ ਦੀ ਪ੍ਰੰਪਰਾ ਆਰੰਭ ਕੀਤੀ ਗਈ ਸੀ। ਉਨ੍ਹਾਂ ਵੱਲੋਂ ਖ਼ਾਲਸਾਈ ਫ਼ੌਜਾਂ ਦੇ ਦੋ ਮਨਸੂਈ ਦਲਾਂ 'ਚ ਸਾਸ਼ਤਰ ਵਿਦਿਆ ਦੇ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਜਾਂਦੀ ਸੀ।

 

PunjabKesari

ਅੱਜ ਵੀ ਉਸੇ ਰਵਾਇਤ ਅਨੁਸਾਰ ਹੋਲਾ ਮਹੱਲਾ ਮਨਾਇਆ ਜਾਂਦਾ ਹੈ। ਭਾਰਤ ਵਾਸੀਆਂ ਨੇ ਪ੍ਰਾਚੀਨ ਕਾਲ ਤੋਂ ਹਰੇਕ ਰੁੱਤ ਦੇ ਬਦਲਣ 'ਤੇ ਆਪਣੇ ਦਿਲੀ ਭਾਵਾਂ ਦਾ ਪ੍ਰਗਟਾਵਾ ਕਰਨ ਲਈ ਤਿਓਹਾਰ ਤੈਅ ਕੀਤੇ ਹੋਏ ਹਨ।

PunjabKesari

ਗੁਰੂ ਸਾਹਿਬਾਨ ਇਨ੍ਹਾਂ ਪ੍ਰੰਪਰਾਗਤ ਤਿਓਹਾਰਾਂ ਵਿਚ ਨਰੋਆ ਅਤੇ ਰਹੱਸਮਈ ਪਰਿਵਰਤਨ ਲਿਆਉਣਾ ਚਾਹੁੰਦੇ ਸਨ। ਇਸ ਲਈ ਦਸਮ ਪਿਤਾ ਨੇ ਜਿਹੜਾ ਗੁਰਮਤਿ ਸੱਭਿਆਚਾਰ ਸਿਰਜਿਆ ਉਸ ਵਿਚ ਪ੍ਰਚਲਿਤ ਭਾਰਤੀ ਤਿਓਹਾਰਾਂ ਨੂੰ ਪਰਮਾਰਥ ਦੇ ਅਰਥਾਂ ਵਿਚ ਬਦਲ ਕੇ ਰੂਪਮਾਨ ਕੀਤਾ ਤਾਂ ਕਿ ਇਨ੍ਹਾਂ ਤੋਂ ਸਮਾਜ ਨੂੰ ਕੋਈ ਉਸਾਰੂ ਸੇਧ ਪ੍ਰਦਾਨ ਕੀਤੀ ਜਾ ਸਕੇ। ਖ਼ਾਲਸੇ ਵਲੋਂ ਹੋਲਾ ਤਲਵਾਰਾਂ, ਬਰਛਿਆਂ ਅਤੇ ਨੇਜ਼ਿਆਂ ਨਾਲ ਖੇਡਿਆ ਜਾਂਦਾ ਹੈ।


shivani attri

Content Editor

Related News