ਸ੍ਰੀ ਅਨੰਦਪੁਰ ਸਾਹਿਬ ’ਚ ਹੋਲੇ-ਮਹੱਲੇ ਮੌਕੇ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਇਹ ਹੁਕਮ

Thursday, Mar 18, 2021 - 06:49 PM (IST)

ਰੂਪਨਗਰ/ ਰੋਪੜ -  ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਮਿਲੀ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਰੂਪਨਗਰ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਸਖ਼ਤ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਉਤੇ ਮਨਾਏ ਜਾਣ ਵਾਲੇ ਹੋਲੇ-ਮਹੱਲੇ ਮੌਕੇ ਆਉਣ ਵਾਲੇ ਲੋਕਾਂ ਲਈ ਕੋਰੋਨਾ ਦੀ ਰਿਪੋਰਟ ਲਾਜ਼ਮੀ ਕਰ ਦਿੱਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਹੋਲਾ ਮਹੱਲਾ ਉਤੇ ਆਉਣ ਵੇਲੇ ਆਪਣੇ ਨਾਲ 72 ਘੰਟਿਆਂ ਦੇ ਵਿੱਚ ਬਣਾਈ ਹੋਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਨਾਲ ਲੈ ਕੇ ਆਉਣਗੇ ਤਾਂ ਹੀ ਮੇਲੇ ਵਿੱਚ ਲੋਕਾਂ ਨੂੰ ਪ੍ਰਵੇਸ਼ ਮਿਲੇਗਾ।

ਇਹ ਵੀ ਪੜ੍ਹੋ : ਸਾਵਧਾਨ ! ਇੰਝ ਵੀ ਹੋ ਸਕਦੀ ਹੈ ਠੱਗੀ, ਨਾ ਕਾਲ ਆਈ ਨਾ OTP ਮੰਗਿਆ, ਫਿਰ ਵੀ ਖਾਤੇ ’ਚੋਂ ਉੱਡੇ ਲੱਖਾਂ ਰੁਪਏ

PunjabKesari

ਇਸ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਉਤੇ ਆਉਣ ਵਾਲੇ ਲੋਕਾਂ ਨੂੰ ਆਪਣੇ ਨਾਲ ਕੋਰੋਨਾ ਦੀ ਨੈਗੇਟਿਵ ਰਿਪੋਰਟ ਨਾਲ ਲਿਆਉਣੀ ਪਵੇਗੀ ਤਾਂ ਹੀ ਸ਼ਰਧਾਲੂਆਂ ਨੂੰ ਹੋਲਾ-ਮਹੱਲਾ ਵਿੱਚ ਐਂਟਰੀ ਦੀ ਆਗਿਆ ਹੋਵੇਗੀ। ਜ਼ਿਲ੍ਹੇ ਰੂਪਨਗਰ ਵਿੱਚ ਹੋਲਾ ਮਹੱਲਾ 24 ਮਾਰਚ ਤੋਂ 26 ਮਾਰਚ ਤੱਕ ਕੀਰਤਪੁਰ ਸਾਹਿਬ ਵਿਖੇ ਅਤੇ 27 ਮਾਰਚ ਤੋਂ 29 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਨਵਜੋਤ ਕੌਰ ਸਿੱਧੂ ਨੂੰ ਆਲ ਇੰਡੀਆ ਜਾਟ ਮਹਾਂਸਭਾ ਪੰਜਾਬ ਨੇ ਸੌਂਪੀ ਵੱਡੀ ਜ਼ਿੰਮੇਵਾਰੀ

ਡਿਪਟੀ ਕਮਿਸ਼ਨਰ ਰੋਪੜ ਸੋਨਾਲੀ ਗਿਰੀ ਨੇ ਦੱਸਿਆ ਕਿ ਲਗਾਤਾਰ ਕੋਰੋਨਾ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ, ਜਿਸ ਦੇ ਮੱਦੇਨਜ਼ਰ ਇਹ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਰੋਪੜ ਜ਼ਿਲ੍ਹੇ ਵਿੱਚ ਵੀ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਅਤੇ ਜ਼ਿਲ੍ਹੇ ਵਿੱਚ ਕੋਰੋਨਾ ਦਾ ਰਿਕਵਰੀ ਰੇਟ ਵੀ ਘੱਟ ਕੇ 86 ਫ਼ੀਸਦੀ ਰਹਿ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਰਾਤ ਦਾ ਕਰਫ਼ਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਗਾਇਆ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਕੋਈ ਵੀ ਗੈਰ-ਜ਼ਰੂਰੀ ਗਤੀਵਿਧੀਆਂ ਨਾ ਕੀਤੀਆਂ ਜਾਣ ਤਾਂ ਜੋ ਇਸ ਬੀਮਾਰੀ ਤੋਂ ਬਚਿਆ ਜਾ ਸਕੇ। 

ਇਹ ਵੀ ਪੜ੍ਹੋ : PSEB ਦਾ ਵੱਡਾ ਫ਼ੈਸਲਾ: ਪੰਜਾਬ ਦੀਆਂ ਬੋਰਡ ਪ੍ਰੀਖਿਆਵਾਂ ਇਕ ਮਹੀਨੇ ਲਈ ਕੀਤੀਆਂ ਮੁਲਤਵੀ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News