ਸ੍ਰੀ ਆਨੰਦਪੁਰ ਸਾਹਿਬ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਸਕਾਊਟ ਕਮਿਸ਼ਨਰ ਦੀ ਮੌਤ

Monday, Aug 15, 2022 - 04:54 PM (IST)

ਸ੍ਰੀ ਆਨੰਦਪੁਰ ਸਾਹਿਬ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਸਕਾਊਟ ਕਮਿਸ਼ਨਰ ਦੀ ਮੌਤ

ਸ੍ਰੀ ਆਨੰਦਪੁਰ ਸਾਹਿਬ (ਦਲਜੀਤ)- ਅੱਜ ਇਕ ਪਾਸੇ ਜਿੱਥੇ ਪੂਰਾ ਦੇਸ਼ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਉਥੇ ਹੀ ਸ੍ਰੀ ਆਨੰਦਪੁਰ ਸਾਹਿਬ ਤੋਂ ਮੰਦਭਾਗੀ ਖ਼ਬਰ ਮਿਲੀ ਹੈ। ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਆਜ਼ਾਦੀ ਸਮਾਗਮ ਦੌਰਾਨ ਸਕਾਊਟ ਕਮਿਸ਼ਨਰ ਅਤੇ ਸਕੂਲ ਦੇ ਸੇਵਾਮੁਕਤ ਅਧਿਆਪਕ ਮਾਸਟਰ ਹਰਜੀਤ ਸਿੰਘ ਦੀ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਾਰਨ ਮੌਤ ਹੋ ਗਈ। 

ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਦੀਆਂ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

PunjabKesari

ਮਿਲੀ ਜਾਣਕਾਰੀ ਮੁਤਾਬਕ ਆਜ਼ਾਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਐੱਸ. ਡੀ. ਐੱਮ. ਮੈਡਮ ਮਨੀਸ਼ਾ ਰਾਣਾ ਜਦੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰ ਰਹੇ ਸਨ ਤਾਂ ਉਦੋਂ ਇਹ ਬਿਲਕੁਲ ਨਾਲ ਖੜ੍ਹੇ ਸਨ। ਇਸ ਦੌਰਾਨ ਹਰਜੀਤ ਸਿੰਘ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ ਅਤੇ ਸਮਾਗਮ ਦੌਰਾਨ ਉਹ ਅਚਾਨਕ ਡਿੱਗ ਗਏ। ਤੁਰੰਤ ਉੱਥੇ ਖੜ੍ਹੀ ਐਂਬੂਲੈਂਸ ਰਾਹੀਂ ਹਰਜੀਤ ਸਿੰਘ ਨੂੰ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮ੍ਰਿਤਕ ਕਰਾਰ ਦੇ ਦਿੱਤਾ ਗਿਆ। 

PunjabKesari

ਸ੍ਰੀ ਅਨੰਦਪੁਰ ਸਾਹਿਬ ਹੋਣ ਵਾਲੇ ਸਾਰੇ ਸਮਾਗਮਾਂ ਦੌਰਾਨ ਤਿਰੰਗਾ ਝੰਡਾ ਉਨ੍ਹਾਂ ਵੱਲੋਂ ਹੀ ਪੋਲ ’ਤੇ ਬੰਨ੍ਹਿਆ ਜਾਂਦਾ ਸੀ। ਉਹ ਅਕਾਲੀ ਦਲ ਦੇ ਸਾਬਕਾ ਸਰਕਲ ਪ੍ਰਧਾਨ ਦੇ ਨਾਲ-ਨਾਲ ਕਈ ਅਹੁਦਿਆਂ ’ਤੇ ਵੀ ਕੰਮ ਕਰ ਚੁੱਕੇ ਹਨ। ਉਨ੍ਹਾਂ ਨਗਰ ਕੌਂਸਲ ਦੀ ਚੋਣ ਵੀ ਲੜੀ ਸੀ ਅਤੇ ਇਲਾਕੇ ਅੰਦਰ ਉਹ ਡਰਾਇੰਗ ਮਾਸਟਰ ਨਾਲ ਮਸ਼ਹੂਰ ਸਨ। ਉਨ੍ਹਾਂ ਦੀ ਮੌਤ ਨਾਲ ਇਕ ਦਮ ਇਲਾਕੇ ਅੰਦਰ ਸੋਗ ਦੀ ਲਹਿਰ ਛਾ ਗਈ ਹੈ।

ਇਹ ਵੀ ਪੜ੍ਹੋ: 75ਵੇਂ ਆਜ਼ਾਦੀ ਦਿਹਾੜੇ ’ਤੇ ਜਲੰਧਰ ’ਚ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ 'ਤਿਰੰਗਾ'

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News