ਸ੍ਰੀ ਅਨੰਦਪੁਰ ਸਾਹਿਬ ’ਚ ਬੇਰਹਿਮੀ ਨਾਲ ਕੀਤੇ ਗਏ ਪ੍ਰਦੀਪ ਸਿੰਘ ਦੇ ਕਤਲ ਮਾਮਲੇ ’ਚ ਨਵਾਂ ਮੋੜ

Wednesday, Mar 08, 2023 - 06:57 PM (IST)

ਗੁਰਦਾਸਪੁਰ : ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਦੇਖਣ ਗਏ ਐੱਨ. ਆਰ. ਆਈ. ਨਿਹੰਗ ਸਿੰਘ ਦੇ ਕਤਲ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਉਸ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ ਰਹਿਣ ਵਾਲੇ ਨਿਹੰਗ ਪ੍ਰਦੀਪ ਸਿੰਘ (24) ’ਤੇ ਕੁਝ ਲੋਕਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਸੀ,ਜਿਸ ਵਿਚ ਉਸ ਦੀ ਮੌਤ ਹੋ ਗਈ। ਉਹ ਕੁਝ ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ ਸੀ ਅਤੇ ਮਾਤਾ-ਪਿਤਾ ਦਾ ਇਕਲੌਤਾ ਪੁੱਤ ਸੀ। ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਪ੍ਰਦੀਪ ਸਿੰਘ 5 ਮਾਰਚ ਨੂੰ ਹੋਲਾ ਮਹੱਲਾ ਦੇਖਣ ਸ੍ਰੀ ਅਨੰਦਪੁਰ ਸਾਹਿਬ ਗਿਆ ਸੀ। ਰਸਤੇ ਵਿਚ ਕੁਝ ਲੋਕਾਂ ਨੇ ਆਪਣੀ ਗੱਡੀ ’ਤੇ ਅਸ਼ਲੀਲ ਗਾਣੇ ਲਗਾਏ ਹੋਏ ਸਨ। ਪ੍ਰਦੀਪ ਨੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਇਸ ਗੱਲ ’ਤੇ ਗੱਡੀ ਸਵਾਰ ਭੜਕ ਗਏ ਅਤੇ ਉਨ੍ਹਾਂ ਨੇ ਪ੍ਰਦੀਪ ’ਤੇ ਤਲਵਾਰਾਂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ। 

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਜ਼ਰੂਰੀ ਖ਼ਬਰ, ਸੂਬਾ ਸਰਕਾਰ ਵਲੋਂ ਜਾਰੀ ਹੋਏ ਸਖ਼ਤ ਹੁਕਮ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਾਤਲਾਂ ਨੇ ਪ੍ਰਦੀਪ ਦੇ ਕੇਸਾਂ ਦੀ ਬੇਅਦਬੀ ਕੀਤੀ ਅਤੇ ਉਹ ਆਪਣੇ ਕੇਸ ਸੰਭਾਲਦਾ ਰਿਹਾ ਅਤੇ ਹਮਲਾਵਰ ਉਸ ’ਤੇ ਵਾਰ ਕਰਦੇ ਰਹੇ, ਜਿਸ ਵਿਚ ਪ੍ਰਦੀਪ ਦੀ ਮੌਤ ਹੋ ਗਈ। ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਮਾਂ ਬਲਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਹ ਮਾਤਾ-ਪਿਤਾ ਦਾ ਇਕਲੌਤਾ ਪੁੱਤ ਸੀ ਅਤੇ ਉਸ ਦੀ ਇਕ ਭੈਣ ਵਿਦੇਸ਼ ਵਿਚ ਰਹਿੰਦੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤਕ ਸਾਰੇ ਮੁਲਜ਼ਮ ਗ੍ਰਿਫ਼ਤਾਰ ਨਹੀਂ ਹੋ ਜਾਂਦੇ ਅਤੇ ਉਨ੍ਹਾਂ ’ਤੇ ਸਖ਼ਤ ਕਾਰਵਾਈ ਨਹੀਂ ਹੁੰਦੀ, ਉਦੋਂ ਤਕ ਪ੍ਰਦੀਪ ਦਾ ਸਸਕਾਰ ਨਹੀਂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ਦਾ ਇਕ ਹੋਰ ਮਸ਼ਹੂਰ ਟੋਲ ਪਲਾਜ਼ਾ ਹੋਇਆ ਟੋਲ ਮੁਕਤ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News