ਸ੍ਰੀ ਅਨੰਦਪੁਰ ਸਾਹਿਬ ’ਚ ਹੋਏ ਨਿਹੰਗ ਪ੍ਰਦੀਪ ਸਿੰਘ ਕਤਲ ਕਾਂਡ ’ਤੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ

03/11/2023 6:16:16 PM

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲੇ ਦੌਰਾਨ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ ਰਹਿਣ ਵਾਲੇ ਨਿਹੰਗ ਪ੍ਰਦੀਪ ਸਿੰਘ ਦਾ ਕਤਲ ਹੋ ਗਿਆ ਸੀ ਜਿਸ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਗਾਜੀਕੋਟ ਜ਼ਿਲ੍ਹਾ ਗੁਰਦਾਸਪੁਰ ਵਿਖੇ ਖਾਲਸਾਈ ਰੀਤੀ-ਰਿਵਾਜ਼ਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਸਸਕਾਰ ’ਤੇ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮਜੀਠੀਆ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਲਾਅ ਐਂਡ ਆਰਡਰ ਦੇ ਮਾੜੇ ਹਾਲਾਤ ਲਈ ਪੰਜਾਬ ਸਰਕਾਰ ਨੂੰ ਕੋਸਿਆ ਅਤੇ ਕਿਹਾ ਕਿ ਪੰਜਾਬ ਵਿਚ ਆਏ ਦਿਨ ਕਤਲ ਵਰਗੀਆਂ ਵਾਰਦਾਤਾਂ ਹੋ ਰਹੀਆਂ ਹਨ। 

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ’ਚ ਬੇਰਹਿਮੀ ਨਾਲ ਕੀਤੇ ਗਏ ਪ੍ਰਦੀਪ ਸਿੰਘ ਦੇ ਕਤਲ ਮਾਮਲੇ ’ਚ ਨਵਾਂ ਮੋੜ

ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਸੇਧ ਲੈਂਦਿਆਂ ਸਭ ਨੂੰ ਜ਼ਿੰਮੇਵਾਰੀ ਨਾਲ ਗੁਰੂ ਘਰਾਂ ’ਚ ਨਿਮਾਣੇ ਸਿੱਖ ਬਣ ਕੇ ਜਾਣਾ ਚਾਹੀਦਾ ਹੈ। ਮਜੀਠੀਆ ਨੇ ਨੌਜਵਾਨਾਂ ਨੂੰ ਅਜਿਹੀ ਹੁੱਲੜਬਾਜ਼ੀ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਤੋਂ ਅਸੀਂ ਭੱਜ ਨਹੀਂ ਸਕਦੇ ਇਸ ਲਈ ਅਸੀਂ ਸਭ ਜ਼ਿੰਮੇਵਾਰ ਹਾਂ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh