ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਦੇ ਬਾਹਰ ਸ਼ੱਕੀ ਹਾਲਾਤ ’ਚ ਮਿਲੀ ਲਾਸ਼

Monday, Apr 19, 2021 - 06:26 PM (IST)

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਦੇ ਬਾਹਰ ਸ਼ੱਕੀ ਹਾਲਾਤ ’ਚ ਮਿਲੀ ਲਾਸ਼

ਤਲਵੰਡੀ ਸਾਬੋ (ਮੁਨੀਸ਼) : ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕੰਪਲੈਕਸ ਦੇ ਬਾਹਰ ਨਵੇਂ ਬਣੇ ਭਾਈ ਡੱਲ ਸਿੰਘ ਦੀਵਾਨ ਹਾਲ ਦੇ ਅੱਗੇ ਇਕ ਵਿਅਕਤੀ ਦੀ ਸ਼ੱਕੀ ਹਾਲਾਤ ਵਿਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਤਲਵੰਡੀ ਸਾਬੋ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਦੁਪਹਿਰ ਸਮੇ ਤਖ਼ਤ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਅੱਗੇ ਇਕ ਵਿਅਕਤੀ ਦੀ ਲਾਸ਼ ਪਈ ਦੇਖੀ ਗਈ।

ਇਹ ਵੀ ਪੜ੍ਹੋ : ਲੁਧਿਆਣਾ ’ਚ ਕੋਰੋਨਾ ਨੇ ਮਾਤਮ ’ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ, ਪੰਜ ਦਿਨਾਂ ’ਚ ਮਾਂ-ਪੁੱਤ ਦੀ ਮੌਤ

ਇਸ ਦੀ ਸੂਚਨਾ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਅਤੇ ਤਲਵੰਡੀ ਸਾਬੋ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਦੋਵੇਂ ਮੌਕੇ ’ਤੇ ਪੁੱਜ ਗਏ। ਤਲਵੰਡੀ ਸਾਬੋ ਪੁਲਸ ਨੇ ਲਾਸ਼ ਨੂੰ ਸਹਾਰਾ ਕਲੱਬ ਤਲਵੰਡੀ ਸਾਬੋ ਦੇ ਵਰਕਰ ਹੈਪੀ ਸਿੰਘ ਰਾਹੀਂ ਸਿਵਲ ਹਸਪਤਾਲ ਦੇ ਡੈੱਡ ਹਾਊਸ ਵਿਚ ਸ਼ਨਾਖਤ ਲਈ ਭੇਜ ਦਿੱਤਾ ਹੈ। ਭਾਵੇਂ ਕਿ ਅਜੇ ਮ੍ਰਿਤਕ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਤਲਵੰਡੀ ਸਾਬੋ ਪੁਲਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ। ਪੁਲਸ ਮੁਲਾਜ਼ਮਾਂ ਨੇ ਦੱਸਿਆਂ ਕਿ ਲਾਸ਼ ਨੂੰ ਸ਼ਨਾਖਤ ਲਈ 72 ਘੰਟੇ ਲਈ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਚ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਆਪਣੀ ਹੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਨਵਜੋਤ ਸਿੱਧੂ ਨੂੰ ਫੂਲਕਾ ਨੇ ਵਿਖਾਇਆ ਸ਼ੀਸ਼ਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News