ਸ੍ਰੀ ਦਮਦਮਾ ਸਾਹਿਬ ਦੇ ਸਰੋਵਰ ''ਚ ਤੈਰਦੀ ਮਿਲੀ ਅੰਮ੍ਰਿਤਧਾਰੀ ਔਰਤ ਦੀ ਲਾਸ਼
Saturday, Apr 07, 2018 - 07:21 PM (IST)

ਤਲਵੰਡੀ ਸਾਬੋ (ਮੁਨੀਸ਼) : ਤਲਵੰਡੀ ਸਾਬੋ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੇ ਸਰੋਵਰ ਵਿਚ ਇਕ ਅੰਮ੍ਰਿਤਧਾਰੀ ਔਰਤ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮੌਕੇ 'ਤੇ ਪਹੁੰਚੀ ਤਲਵੰਡੀ ਸਾਬੋ ਪੁਲਸ ਨੇ ਲਾਸ਼ ਨੂੰ ਬਾਹਰ ਕਢਵਾਇਆ ਅਤੇ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ।
ਮਿਲੀ ਜਾਣਕਾਰੀ ਮੁਤਾਬਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਇਸ ਘਟਨਾ ਦੇ ਕਾਰਨਾਂ ਦਾ ਪਤਾ ਲੱਗ ਸਕਿਆ ਹੈ। ਫਿਲਹਾਲ ਪੁਲਸ ਨੇ ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।