ਸੁਖਪਾਲ ਸਿੰਘ ਖਹਿਰਾ ਵਲੋਂ ਇਨਸਾਫ ਮਾਰਚ ਕੀਤਾ ਗਿਆ ਸ਼ੁਰੂ

12/08/2018 2:32:54 PM

ਤਲਵੰਡੀ ਸਾਬੋ (ਅਮਿਤ)— ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀਆਂ ਘਟਨਾਵਾਂ ਸਬੰਧੀ ਸਿੱਖ ਕੌਮ ਦੇ ਚੌਥੇ ਤਖ਼ਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਅੱਜ ਇਨਸਾਫ ਮਾਰਚ ਸ਼ੁਰੂ ਕੀਤਾ ਗਿਆ। ਇਨਸਾਫ ਮਾਰਚ ਦੇ ਸ਼ੁਰੂ ਹੋਣ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ, ਜਿਸ ਤੋਂ ਬਾਅਦ ਉਨ੍ਹਾਂ ਨੇ ਇਕ ਸਭਾ ਨੂੰ ਸੰਬੋਧਨ ਕੀਤਾ ਅਤੇ ਫਿਰ ਇਸ ਇਨਸਾਫ ਮਾਰਚ ਦੀ ਸ਼ੁਰੂਆਤ ਕੀਤੀ। ਇਸ ਇਨਸਾਫ ਮਾਰਚ ਵਿਚ ਸੈਂਕੜੇ ਲੋਕਾਂ ਨੇ ਹਿੱਸਾ ਲਿਆ। ਇਹ ਮਾਰਚ ਰਾਮਪੁਰਾ ਫੂਲ ਤੋਂ ਹੁੰਦੇ ਹੋਏ 16 ਤਰੀਕ ਨੂੰ ਪਟਿਆਲਾ ਵਿਚ ਸਮਾਪਤ ਹੋਵੇਗਾ। ਇਸ ਮਾਰਚ ਦਾ ਮੁੱਖ ਮਕਸਦ ਕਿਸਾਨੀ, ਜਵਾਨੀ ਅਤੇ ਪੰਜਾਬ ਦੇ ਮੁੱਖ ਮੁੱਦਿਆਂ 'ਤੇ ਕਾਂਗਰਸ ਨੂੰ ਘੇਰਨ ਲਈ ਕੱਢਿਆ ਜਾ ਰਿਹਾ ਹੈ। ਇਸ ਇਨਸਾਫ ਮਾਰਚ ਵਿਚ ਸੁਖਪਾਲ ਸਿੰਘ ਖਹਿਰਾ, ਸਿਮਰਨਜੀਤ ਸਿੰਘ ਬੈਂਸ, ਧਰਮਵੀਰ ਗਾਂਧੀ ਅਤੇ ਹੋਰ ਆਗੂ ਵੀ ਸ਼ਾਮਲ ਹੋਏ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ ਮੰਗ ਰਹੇ ਨਿਹੱਥੇ ਸਿੱਖਾਂ 'ਤੇ ਪੁਲਸ ਵਲੋਂ ਚਲਾਈਆਂ ਗਈਆਂ ਗੋਲੀਆਂ ਦਾ ਸਰਕਾਰ ਵਲੋਂ ਕੋਈ ਨਿਆਂ ਨਹੀਂ ਦਿੱਤਾ ਗਿਆ। ਜਿਸ ਦੇ ਵਿਰੋਧ ਵਿਚ ਸੁਖਪਾਲ ਖਹਿਰਾ ਨੇ ਕੁਝ ਸਮਾਂ ਪਹਿਲਾਂ ਬਰਗਾੜੀ ਰੋਸ ਮਾਰਚ ਕਰਕੇ ਵਿਰੋਧ ਦਾ ਪ੍ਰਗਟਾਵਾ ਕੀਤਾ ਸੀ। ਉਸ ਮੌਕੇ ਉਨ੍ਹਾਂ ਕਿਹਾ ਸੀ ਕਿ ਜੇਕਰ ਸਰਕਾਰ ਨੇ ਅਜੇ ਵੀ ਦੋਸ਼ੀਆਂ ਨੂੰ ਸਜ਼ਾ ਨਾ ਦਿੱਤੀ ਤਾਂ ਉਹ ਇਨਸਾਫ ਮੋਰਚਾ ਕੱਢਣਗੇ।


cherry

Content Editor

Related News