ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ
Thursday, Jul 03, 2025 - 05:37 PM (IST)

ਬਟਾਲਾ/ਨੌਸ਼ਹਿਰਾ ਮੱਝਾ ਸਿੰਘ (ਗੋਰਾਇਆ) : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੇ ਜੰਮੂ ਦੇ ਇਕ ਪਰਿਵਾਰ ਦੀ ਕਾਰ ਗੁਰਦਾਸਪੁਰ ਰੋਡ ''ਤੇ ਸ਼ੂਗਰ ਮਿੱਲ ਬਟਾਲਾ ਨੇੜੇ ਇਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਬਟਾਲਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਜਸ਼ਨਪ੍ਰੀਤ ਕੌਰ (25) ਪਤਨੀ ਹਰਪ੍ਰੀਤ ਸਿੰਘ, ਵਾਸੀ ਨੌਸ਼ਹਿਰਾ (ਰਾਜੌਰੀ), ਜੰਮੂ ਵਜੋਂ ਹੋਈ ਹੈ। ਇਸ ਹਾਦਸੇ ਵਿਚ ਮ੍ਰਿਤਕ ਦੇ ਪਤੀ ਹਰਪ੍ਰੀਤ ਸਿੰਘ, ਜਗਮੋਹਨ ਸਿੰਘ, ਸਮਰਪ੍ਰੀਤ ਸਿੰਘ, ਸਾਰੇ ਵਾਸੀ ਨੌਸ਼ਹਿਰਾ ਜੰਮੂ ਜ਼ਖਮੀ ਹੋ ਗਏ ਹਨ। ਸਮਰਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਈ ਸ਼ਾਮਤ
ਜਾਣਕਾਰੀ ਦਿੰਦੇ ਹੋਏ ਜੰਮੂ ਦੇ ਰਹਿਣ ਵਾਲੇ ਜਗਮੋਹਨ ਸਿੰਘ ਫ਼ੌਜੀ ਨੇ ਦੱਸਿਆ ਕਿ ਉਹ ਸੋਮਵਾਰ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਆਪਣੇ ਪਰਿਵਾਰ ਨਾਲ ਆਪਣੇ ਜੱਦੀ ਸ਼ਹਿਰ ਜੰਮੂ ਵਾਪਸ ਆ ਰਿਹਾ ਸੀ। ਜਦੋਂ ਉਹ ਬਟਾਲਾ ਤੋਂ ਥੋੜ੍ਹਾ ਅੱਗੇ ਸ਼ੂਗਰ ਮਿੱਲ ਦੇ ਨੇੜੇ ਪਹੁੰਚਿਆ ਤਾਂ ਅਚਾਨਕ ਉਸਦੀ ਕਾਰ ਟਾਟਾ ਹੈਰੀਅਰ ਨੰ: ਜੇ.ਕੇ 11 ਈ 4829) ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਜਸ਼ਨਪ੍ਰੀਤ ਕੌਰ ਅਤੇ ਉਸਦੇ ਪਰਿਵਾਰ ਦੇ ਹੋਰ ਮੈਂਬਰ ਗੰਭੀਰ ਜ਼ਖਮੀ ਹੋ ਗਏ। ਯਸ਼ ਨਵਪ੍ਰੀਤ ਕੌਰ ਦੀ ਹਸਪਤਾਲ ਵਿਚ ਮੌਤ ਹੋ ਗਈ। ਦੂਜੇ ਪਾਸੇ, ਥਾਣਾ ਸਦਰ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਦਾ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟ ਮਾਰਟਮ ਕਰਾਉਣ ਉਪਰੰਤ ਡੈਡ ਬਾਡੀ ਵਾਰਿਸਾਂ ਦੇ ਹਵਾਲੇ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਰੰਭ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e