ਸ੍ਰੀ ਦਰਬਾਰ ਸਾਹਿਬ ਮੁਕਤਸਰ ਵਿਖੇ ਨਤਮਸਤਕ ਹੋਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

Wednesday, Dec 15, 2021 - 12:57 PM (IST)

ਸ੍ਰੀ ਦਰਬਾਰ ਸਾਹਿਬ ਮੁਕਤਸਰ ਵਿਖੇ ਨਤਮਸਤਕ ਹੋਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ) : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਉਹ ਸਥਾਨਕ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਦਰਬਾਰ ਸਾਹਿਬ ਵਿਖੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰੇਸਮ ਸਿੰਘ ਵੱਲੋਂ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਇਤਿਹਾਸ ਤੋਂ ਜਾਣੂੰ ਕਰਵਾਇਆ।

ਇਸ ਦੌਰਾਨ ਉਨ੍ਹਾਂ ਉਸ ਇਤਿਹਾਸਕ ਵਣ ਦੇ ਦਰਸ਼ਨ ਵੀ ਕੀਤੇ ਜਿਸ ਨਾਲ ਖਿਦਰਾਣੇ ਦੀ ਜੰਗ ਸਮੇਂ ਗੁਰੂ ਗੋਬਿੰਦ ਸਿੰਘ ਜੀ ਨੇ ਘੋੜਾ ਬੰਨ੍ਹਿਆ ਸੀ। ਇਸ ਪੁਰਾਤਨ ਦਰੱਖਤ ਨੂੰ ਵੇਖ ਉਨ੍ਹਾਂ ਇਸ ਦੀ ਸਾਂਭ ਸੰਭਾਲ ਸਬੰਧੀ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਐੱਸ. ਐੱਸ. ਪੀ. ਸਰਬਜੀਤ ਸਿੰਘ, ਐੱਸ. ਡੀ. ਐੱਮ. ਸਵਰਨਜੀਤ ਕੌਰ ਆਦਿ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।


author

Gurminder Singh

Content Editor

Related News