ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ
Sunday, Jun 18, 2023 - 06:31 PM (IST)
ਚੰਡੀਗੜ੍ਹ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹੋਣ ਵਾਲੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਡਾ ਫ਼ੈਸਲਾ ਲੈਣ ਜਾ ਰਹੀ ਹੈ। ਗੁਰਦੁਆਰਾ ਐਕਟ 1925 ਵਿਚ ਇਕ ਨਵੀਂ ਧਾਰਾ ਜੋੜੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਇਸ ਦੀ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ੍ਹ ਇਕ ਇਤਿਹਾਸਿਕ ਫ਼ੈਸਲਾ ਕਰਨ ਜਾ ਰਹੇ ਹਾਂ। ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰਦੁਆਰਾ ਐਕਟ 1925 ਵਿਚ ਇਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਿਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਨੌ ਟੈਂਡਰ ਰਿਕੁਆਇਰਡ। ਕੱਲ ਕੈਬਨਿਟ ਵਿਚ 20 ਜੂਨ ਨੂੰ ਵਿਧਾਨ ਸਭਾ ’ਚ ਮਤਾ ਆਵੇਗਾ।
ਇਹ ਵੀ ਪੜ੍ਹੋ : ਇਕ ਛੋਟੀ ਜਿਹੀ ਗ਼ਲਤੀ ਨਾਲ ਫੜੀ ਗਈ 8.49 ਕਰੋੜ ਦੀ ਲੁੱਟ ਨੂੰ ਅੰਜਾਮ ਦੇਣ ਵਾਲੀ ‘ਡਾਕੂ ਹਸੀਨਾ’
ਇਥੇ ਇਹ ਖਾਸ ਤੌਰ ’ਤੇ ਦੱਸਣਯੋਗਦ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਤੋਂ ਹੋਣ ਵਾਲੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਲਗਾਤਾਰ ਸਵਾਲ ਚੁੱਕਦੇ ਰਹੇ ਹਨ। ਇਸ ਬਾਬਤ ਹੁਣ ਉਨ੍ਹਾਂ ਨੇ ਆਖਿਆ ਹੈ ਕਿ ਗੁਰਦੁਆਰਾ ਐਕਟ 1925 ਵਿਚ ਇਕ ਨਵੀਂ ਧਾਰਾ ਜੋੜੀ ਜਾ ਰਹੀ ਹੈ। ਜਿਸ ਦੇ ਤਹਿਤ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਫ੍ਰੀ ਹੋਵੇਗਾ।
ਇਹ ਵੀ ਪੜ੍ਹੋ : ਮੋਗਾ ’ਚ ਲੁੱਟ ਦੌਰਾਨ ਜਿਊਲਰ ਦਾ ਕਤਲ ਕਰਨ ਵਾਲੇ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani