ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਵੱਡੀ ਕਾਰਵਾਈ, 7 ਮੈਂਬਰੀ ਕਮੇਟੀ ਗਠਿਤ

Tuesday, Jan 04, 2022 - 06:25 PM (IST)

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਿਛਲੇ ਦਿਨੀਂ ਸਰੋਵਰ ਵਿਚ ਗੁਰਬਾਣੀ ਦਾ ਗੁਟਕਾ ਸਾਹਿਬ ਸੁੱਟਣ ਅਤੇ ਇਕ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਬੇਅਦਬੀ ਦੀ ਕੀਤੀ ਕੋਸ਼ਿਸ਼ ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਕਮੇਟੀ ਗਠਿਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਮੇਟੀ ਦੇ ਗਠਨ ਸਬੰਧੀ ਦਫ਼ਤਰੀ ਆਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ’ਚ ਵਧੀਆਂ ਸਖ਼ਤੀਆਂ, ਨਾਈਟ ਕਰਫਿਊ ਦਾ ਐਲਾਨ, ਸਕੂਲ-ਕਾਲਜ ਬੰਦ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਮੇਟੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਉੱਘੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਇਸ ਕਮੇਟੀ ਦੇ ਕੋਆਰਡੀਨੇਟਰ ਲਗਾਇਆ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਪਾਬੰਦੀਆਂ ਲਗਾਏ ਜਾਣ ਤੋਂ ਬਾਅਦ ਸਿਹਤ ਮੰਤਰੀ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News