ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

Friday, Jun 11, 2021 - 02:58 PM (IST)

ਅੰਮ੍ਰਿਤਸਰ (ਦੀਪਕ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲੀ ਸਪਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਪਲਾਂਟ ਲਗਾਉਣ ਦੀ ਅੱਜ ਸ਼ੁਰੂਆਤ ਅਰਦਾਸ ਉਪਰੰਤ ਕਰ ਦਿੱਤੀ ਗਈ। ਇਸ ਸੋਲਰ ਪਲਾਂਟ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਵੱਲੋਂ ਕਰਵਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਲਾਂਟ ਸਥਾਪਨਾ ਦੀ ਆਰੰਭਤਾ ਮੌਕੇ ਕਿਹਾ ਕਿ ਜਲਦ ਹੀ ਪਾਵਨ ਅਸਥਾਨ ਲਈ ਸੂਰਜੀ ਊਰਜਾ ਨਾਲ ਬਿਜਲੀ ਦੀ ਪੈਦਾਵਾਰ ਸ਼ੁਰੂ ਹੋ ਜਾਵੇਗੀ। ਇਸ ਨਾਲ ਜਿਥੇ ਕੁਦਰਤੀ ਸੋਮਿਆਂ ਦੀ ਵਰਤੋਂ ਦਾ ਸੁਨੇਹਾ ਸੰਗਤ ਵਿਚ ਜਾਵੇਗਾ, ਉਥੇ ਹੀ ਬਿਜਲੀ ਖ਼ਰਚਿਆਂ ਵਿੱਚ ਵੱਡੀ ਗਾਟ ਆਵੇਗੀ। 

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

ਇਸ ਸਬੰਧ ’ਚ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਫਿਲਹਾਲ 700 ਕਿਲੋਵਾਟ ਦਾ ਪਲਾਂਟ ਲਗਾਇਆ ਜਾ ਰਿਹਾ ਹੈ, ਕਿਉਂਕਿ ਸਰਕਾਰ ਨੇ ਕਿਸੇ ਖੁੱਲ੍ਹੀ ਥਾਂ ’ਤੇ ਵੱਡਾ ਪਲਾਂਟ ਲਗਾਉਣ ਲਈ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ੍ਰੀ ਅੰਮ੍ਰਿਤਸਰ ਨਜ਼ਦੀਕ ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸੋਲਰ ਪਲਾਂਟ ਲਗਾਉਣ ਲਈ ਪੰਜਾਬ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਸੀ। ਇਸ ਸਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ ਪਰ ਅਜੇ ਤੱਕ ਮਨਜ਼ੂਰੀ ਨਹੀਂ ਮਿਲੀ। ਹੁਣ ਸ਼੍ਰੋਮਣੀ ਕਮੇਟੀ ਨੇ ਮਾਤਾ ਗੰਗਾ ਜੀ ਨਿਵਾਸ ਦੀ ਛੱਤ ’ਤੇ ਸੋਲਰ ਪਲਾਂਟ ਲਗਾਉਣ ਦੀ ਸ਼ੁਰੂਆਤ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਸੱਚਖੰਡ ਸ੍ਰੀ ਦਰਬਾਰ ਸਾਹਿਬ ਸੇਵਾ ਕਰਨ ਆਏ ਨੌਜਵਾਨ ਦੀ ਹੋਟਲ ਦੇ ਕਮਰੇ ’ਚੋਂ ਮਿਲੀ ਲਾਸ਼ (ਵੀਡੀਓ) 

ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜਦੋਂ ਵੀ ਸਰਕਾਰ ਦੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ 2 ਮੈਗਾਵਾਟ ਦਾ ਹੋਰ ਸੋਲਰ ਪਲਾਂਟ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਵੱਧ ਸਮਰੱਥਾ ਵਾਲਾ ਸੋਲਰ ਪਲਾਂਟ ਸਥਾਪਤ ਕਰਨ ਦੀ ਪ੍ਰਵਾਨਗੀ ਮਿਲਦੀ ਹੈ, ਤਾਂ ਇਸ ਨਾਲ ਸ਼੍ਰੋਮਣੀ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਹੋਰਨਾਂ ਗੁਰ-ਅਸਥਾਨਾਂ ਲਈ ਇਸ ਦੀ ਵਰਤੋਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਹੀ ਪ੍ਰਵਾਨਗੀ ਦੇਣੀ ਚਾਹੀਦੀ ਹੈ।

ਪੜ੍ਹੋ ਇਹ ਵੀ ਖ਼ਬਰ - ਪਤਨੀ ਤੇ ਮਤਰੇਈ ਮਾਂ ਤੋਂ ਤੰਗ ਵਿਅਕਤੀ ਨੇ ਆਪਣੀਆਂ 2 ਧੀਆਂ ਨੂੰ ਦਿੱਤੀ ਦਰਦਨਾਕ ਮੌਤ, ਫਿਰ ਖੁਦ ਵੀ ਕੀਤੀ ਖੁਦਕੁਸ਼ੀ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਨਾਮ ਸਿੰਘ ਜੱਸਲ, ਅਕਾਲੀ ਆਗੂ ਸ. ਯੁਵਰਾਜ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਜ਼ਿਲ੍ਹੇ ’ਚ 1927 ਤੋਂ ਬਣ ਰਹੀ 'ਸਪੈਸ਼ਲ ਲੱਸੀ', ਪੀਣ ਲਈ ਆਉਂਦੀਆਂ ਨੇ ਦੂਰ ਤੋਂ ਵੱਡੀਆਂ ਹਸਤੀਆਂ (ਵੀਡੀਓ) 


rajwinder kaur

Content Editor

Related News