ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਸੁੰਦਰ ਦੀਪਮਾਲਾ (ਵੀਡੀਓ)
Wednesday, Nov 13, 2019 - 10:08 AM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਵਾਨ ਸਜਾਏ ਗਏ। ਇਸ ਮੌਕੇ ਆਈ ਹੋਈ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਅਤੇ ਰਾਤ ਦੇ ਸਮੇਂ ਸੁੰਦਰ ਦੀਪਮਾਲਾ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਦੀਪਮਾਲਾ ਦਾ ਅਲੌਕਿਕ ਨਜ਼ਾਰਾ ਦੇਖਣ ਯੋਗ ਸੀ।
ਜਾਣਕਾਰੀ ਅਨੁਸਾਰ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬਿਜਲਈ ਸਜਾਵਟ ਵੀ ਕੀਤੀ ਗਈ। ਵੱਡੀ ਗਿਣਤੀ 'ਚ ਆਈਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਕਰਮਾ 'ਚ ਮੋਮਬੱਤੀਆਂ ਅਤੇ ਦੀਵੇ ਜਗਾਏ ਗਏ।