ਘੱਲੂਘਾਰਾ ਦਿਵਸ : ਸ੍ਰੀ ਅਕਾਲ ਤਖਤ ਸਾਹਿਬ 'ਚ ਭਿੜੀਆਂ ਦੋ ਧਿਰਾਂ, ਮਾਹੌਲ ਤਣਾਅਪੂਰਨ (ਵੀਡੀਓ)

06/06/2018 3:28:03 PM

ਅੰਮ੍ਰਿਤਸਰ (ਸੁਮਿਤ) : ਸ੍ਰੀ ਦਰਬਾਰ ਸਾਹਿਬ 'ਚ ਅੱਜ ਘੱਲੂਘਾਰੇ ਦਾ 34ਵੀਂ ਸ਼ਰਧਾਂਜਲੀ ਸਮਾਰੋਹ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸ੍ਰੀ ਅਕਾਲ ਤਖਤ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਗਰਮ ਖਿਆਲੀਆਂ ਨੇ ਖੂਬ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ ਪਰ ਐੱਸ. ਜੀ. ਪੀ. ਸੀ. ਟਾਸਕ ਫੋਰਸ ਅਤੇ ਪੁਲਸ ਨੇ ਸਥਿਤੀ ਨੂੰ ਕੰਟਰੋਲ ਕਰ ਲਿਆ। 
ਜਿਵੇਂ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਕੌਮ ਦੇ ਨਾਂ ਸੰਦੇਸ਼ ਪੜ੍ਹਨਾ ਸ਼ੁਰੂ ਕੀਤਾ, ਖਾਲਿਸਤਾਨੀ ਸਮਰਥਕਾਂ ਨੇ ਇਸ ਸੰਦੇਸ਼ ਦਾ ਵਿਰੋਧ ਕੀਤਾ ਅਤੇ ਖਾਲਿਸਤਾਨ ਦਾ ਝੰਡਾ ਲਹਿਰਾ ਕੇ ਨਾਅਰੇਬਾਜ਼ੀ ਵੀ ਕੀਤੀ। ਖਾਲਿਸਤਾਨੀ ਸਮਰਥਕ ਨਾਅਰੇ ਲਾਉਂਦੇ ਹੋਏ ਸ਼ਾਮਿਆਨੇ 'ਤੇ ਚੜ੍ਹ ਗਏ। ਸਰਬੱਤ ਖਾਲਸਾ ਦੇ ਜੱਥੇਦਾਰਾਂ ਨੇ ਵੀ ਆਪਣਾ ਸੰਦੇਸ਼ ਕੌਮ ਦੇ ਨਾਂ ਜਾਰੀ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੇ ਸੰਦੇਸ਼ ਨੂੰ ਨਕਾਰ ਦਿੱਤਾ। ਸਰਬੱਤ ਖਾਲਸਾ ਦੇ ਆਗੂਆਂ ਦਾ ਕਹਿਣਾ ਸੀ ਕਿ ਜਿਹੜਾ ਸੰਦੇਸ਼ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਹੈ, ਉਹ ਕੌਮ ਦੇ ਨਕਾਰੇ ਹੋਏ ਜੱਥੇਦਾਰ ਹਨ ਅਤੇ ਉਨ੍ਹਾਂ ਦਾ ਸਿੱਖ ਕੌਮ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।