ਸ੍ਰੀ ਦਰਬਾਰ ਸਾਹਿਬ ਦੇ AI ਵੀਡੀਓਜ਼ ''ਤੇ ਸਰਕਾਰ ਲਏ ਐਕਸ਼ਨ, ਲਾਏ ਪਾਬੰਦੀ : ਸਰਨਾ

Tuesday, Mar 17, 2026 - 01:57 PM (IST)

ਸ੍ਰੀ ਦਰਬਾਰ ਸਾਹਿਬ ਦੇ AI ਵੀਡੀਓਜ਼ ''ਤੇ ਸਰਕਾਰ ਲਏ ਐਕਸ਼ਨ, ਲਾਏ ਪਾਬੰਦੀ : ਸਰਨਾ

ਨਵੀਂ ਦਿੱਲੀ : ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਿੱਖ ਭਾਈਚਾਰੇ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਨੂੰ ਦਰਸਾਉਂਦੇ ਏਆਈ ਵਲੋਂ ਤਿਆਰ ਕੀਤੇ ਗਏ ਵੀਡੀਓਜ਼ ਨੂੰ ਸਾਂਝਾ ਕਰਨ ਜਾਂ ਅੱਗੇ ਭੇਜਣ ਤੋਂ ਗੁਰੇਜ਼ ਕਰਨ, ਭਾਵੇਂ ਇਹ ਅਣਜਾਣੇ ਵਿੱਚ ਹੀ ਕਿਉਂ ਨਾ ਕੀਤਾ ਗਿਆ ਹੋਵੇ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਅਣਜਾਣੇ ਵਿੱਚ ਸਾਂਝੀਆਂ ਕੀਤੀਆਂ ਗਈਆਂ ਅਜਿਹੀਆਂ ਵੀਡੀਓਜ਼ ਵੀ ਕੌਮ ਲਈ ਘਾਤਕ ਸਾਬਤ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ -  AAP MLA ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਨੂੰ 2-2 ਸਾਲ ਦੀ ਕੈਦ

ਸਰਨਾ ਨੇ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ AI ਸਬ-ਕਮੇਟੀ ਦੇ ਮੈਂਬਰ ਹਰਮੀਤ ਸ਼ਾਹ ਸਿੰਘ ਨਾਲ ਇਸ ਗੰਭੀਰ ਵਿਸ਼ੇ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਹੈ। ਹਰਮੀਤ ਸ਼ਾਹ ਸਿੰਘ, ਜੋ ਕਿ AI ਦੇ ਪ੍ਰਭਾਵਾਂ ਦਾ ਡੂੰਘਾਈ ਨਾਲ ਅਧਿਐਨ ਕਰ ਰਹੇ ਹਨ, ਨਾਲ ਗੱਲਬਾਤ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਇਸ ਤਕਨੀਕ ਦੇ ਖ਼ਤਰੇ ਬਹੁਤ ਵੱਡੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਸਮੱਗਰੀ ਨੂੰ ਫੈਲਾਉਣ ਦੀ ਬਜਾਏ ਸੰਗਤ ਨੂੰ ਜ਼ਿੰਮੇਵਾਰੀ ਦਿਖਾਉਂਦੇ ਹੋਏ ਇਸ ਨੂੰ ਰੋਕਣਾ ਚਾਹੀਦਾ ਹੈ। ਸ਼ਰਧਾ ਅਤੇ ਸਤਿਕਾਰ ਨੂੰ ਬਰਕਰਾਰ ਰੱਖਣ ਲਈ ਇਹ ਜ਼ਰੂਰੀ ਹੈ ਕਿ ਨਵੇਂ ਡਿਜੀਟਲ ਸਾਧਨਾਂ ਦੀ ਵਰਤੋਂ ਕਰਦੇ ਸਮੇਂ ਪੂਰੀ ਸੂਝ-ਬੂਝ ਤੋਂ ਕੰਮ ਲਿਆ ਜਾਵੇ।

ਇਹ ਵੀ ਪੜ੍ਹੋ - ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼

ਸ੍ਰੀ ਦਰਬਾਰ ਸਾਹਿਬ ਦੀ ਮਰਯਾਦਾ ਅਤੇ ਪਵਿੱਤਰਤਾ ਬਹੁਤ ਮਹਾਨ ਹੈ। ਇਸ ਨਾਲ ਕਿਸੇ ਤਰ੍ਹਾਂ ਦੀ ਕੋਈ ਛੇੜਛਾੜ ਨਹੀਂ ਹੋਣੀ ਚਾਹੀਦੀ। ਚਾਹੇ ਉਹ ਜਾਣਬੁੱਝ ਕੇ ਕੀਤੀ ਗਈ ਹੋਵੇ ਜਾਂ ਅਣਜਾਣੇ ਵਿੱਚ। ਉਨ੍ਹਾਂ ਅੱਗੇ ਕਿਹਾ ਕਿ ਸਿੱਖ ਕੌਮ ਨੂੰ ਨਵੀਂਆਂ ਤਕਨੀਕਾਂ ਦੇ ਪ੍ਰਤੀ ਵਧੇਰੇ ਸੁਚੇਤ ਅਤੇ ਵਿਚਾਰਸ਼ੀਲ ਪਹੁੰਚ ਅਪਣਾਉਣ ਦੀ ਲੋੜ ਹੈ। ਸਰਨਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ AI ਵੀਡੀਓਜ਼ 'ਤੇ ਸਰਕਾਰ ਨੂੰ ਐਕਸ਼ਨ ਲੈਂਦੇ ਹੋਏ ਤੁਰੰਤ ਪਾਬੰਦੀ ਲਗਾਉਣੀ ਚਾਹੀਦੀ ਹੈ। 

ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News