ਸ੍ਰੀ ਦਰਬਾਰ ਸਾਹਿਬ ਬੰਬ ਧਮਕੀ ਮਾਮਲੇ 'ਚ ਅੰਮ੍ਰਿਤਸਰ ਪੁਲਸ ਦਾ ਵੱਡਾ ਖੁਲਾਸਾ
Friday, Jul 18, 2025 - 01:03 PM (IST)

ਅੰਮ੍ਰਿਤਸਰ- ਸ੍ਰੀ ਦਰਬਾਰ ਸਾਹਿਬ 'ਚ ਬੰਬ ਦੀਆਂ ਧਮਕੀਆਂ ਨੇ ਸੂਬੇ ਦੀ ਸ਼ਾਂਤੀ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੰਮ੍ਰਿਤਸਰ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ ਗਏ ਹਨ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫਿਲਹਾਲ ਇਕ ਵਿਅਕਤੀ ਨੂੰ ਰਾਊਂਡਅਪ ਕੀਤਾ ਗਿਆ ਹੈ।ਵਿਅਕਤੀ ਦੀ ਪਛਾਣ ਸ਼ੁਭਮ ਦੂਬੇਵਜੋਂ ਕੀਤੀ ਹੈ। ਸ਼ੁਭਮ, ਜੋ ਕਿ ਹਰਿਆਣਾ ਦੇ ਫਰੀਦਾਬਾਦ ਦਾ ਰਹਿਣ ਵਾਲਾ ਹੈ, ਪੇਸ਼ੇ ਵਜੋਂ ਇੱਕ ਸਾਫਟਵੇਅਰ ਇੰਜੀਨੀਅਰ ਹੈ ਅਤੇ ਕਈ ਵੱਡੀਆਂ ਕੰਪਨੀਆਂ ਵਿੱਚ ਕੰਮ ਕਰ ਚੁੱਕਾ ਹੈ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦੀ ਅੱਗੇ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ। ਦੱਸ ਦੇਈਏ ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਦੇਣ ਵਾਲਾ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ । ਪੁਲਸ ਵੱਲੋਂ ਹਰ ਪਹਿਲੂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।