ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਡੇਰਾ ਜਗਮਾਲ ਵਾਲੀ ਸਿਰਸਾ ਦੇ ਮੁਖੀ ਸੰਤ ਬਾਬਾ ਵਰਿੰਦਰ ਸਿੰਘ

Friday, Sep 20, 2024 - 05:19 PM (IST)

ਅੰਮ੍ਰਿਤਸਰ- ਸ੍ਰੀ ਦਰਬਾਰ ਸਾਹਿਬ ਅੱਜ ਡੇਰਾ ਜਗਮਾਲ ਵਾਲੀ ਸਿਰਸਾ ਦੇ ਨਵ ਨਿਯੁਕਤ ਮੁਖੀ ਸੰਤ ਵਰਿੰਦਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਹਨਾਂ ਦੇ ਨਾਲ ਸਿੱਖ ਆਗੂ ਬਲਜੀਤ ਸਿੰਘ ਦਾਦੂਵਾਲ ਵੀ ਨਾਲ ਮੌਜੂਦ ਰਹੇ। ਉਹਨਾਂ ਦਰਬਾਰ ਸਾਹਿਬ ਦੇ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। 

ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਵਿਦੇਸ਼ ਗਏ ਨੌਜਵਾਨ ਦੀ ਮੌਤ, ਦੋ ਮਾਸੂਮ ਬੱਚਿਆਂ ਦਾ ਪਿਤਾ ਸੀ ਮ੍ਰਿਤਕ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਵੀ ਦੋ ਤਿੰਨ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਆ ਕੇ ਮੱਥਾ ਟੇਕ ਚੁੱਕੇ ਹਨ ਅਤੇ ਉਨ੍ਹਾਂ ਕਿਹਾ ਦਰਬਾਰ ਸਾਹਿਬ ਸਰਬ ਸਾਂਝੀ ਵਾਲਤਾ ਦਾ ਪ੍ਰਤੀਕ ਹੈ ਤੇ ਇੱਥੇ ਹਰ ਇੱਕ ਧਰਮ ਦਾ ਵਿਅਕਤੀ ਆ ਕੇ ਸੀਸ ਝੁਕਾਉਂਦਾ ਹੈ ਅਤੇ ਅੱਜ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ। 

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸੂਬੇ ਦੇ 7 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News