''84 ਮਾਮਲੇ ''ਤੇ ਕੈਪਟਨ ਬਣੇ ਕਾਂਗਰਸ ਦੇ ਸੁਰੱਖਿਆ ਕਵਚ! (ਵੀਡੀਓ)
Tuesday, Jun 07, 2016 - 01:14 PM (IST)
ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕੀਤਾ ਹੈ ਕਿ ਕਾਂਗਰਸ ਪਾਰਟੀ ਕਈ ਵਾਰ ਸ੍ਰੀ ਦਰਬਾਰ ਸਾਹਿਬ ''ਤੇ ਹੋਏ ਹਮਲੇ ਨੂੰ ਮੰਦਭਾਗੀ ਘਟਨਾ ਦੱਸ ਕੇ ਦੁੱਖ ਪ੍ਰਗਟਾ ਚੁੱਕੀ ਹੈ ਪਰ ਅਕਾਲੀ ਦਲ ਜਾਣ ਬੁੱਝ ਕੇ ਇਸ ਮੁੱਦੇ ਨੂੰ ਚੋਣਾਂ ਨੇੜੇ ਆਉਣ ''ਤੇ ਚੁੱਕਦਾ ਹੈ। ਚੰਡੀਗੜ੍ਹ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਜਮ ਕੇ ਅਕਾਲੀ ਦਲ ਨੂੰ ਘੇਰਣ ਦੀ ਕੋਸ਼ਿਸ਼ ਕੀਤੀ। ਇੰਨਾ ਹੀ ਨਹੀਂ ਕੈਪਟਨ ਮੁਤਾਬਕ 1984 ਮਾਮਲੇ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਦੁੱਖ ਜਤਾ ਚੁੱਕੇ ਹਨ।
ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦਿੱਤੀ ਹੈ ਅਤੇ ਨਾਲ ਹੀ ਕਿਹਾ ਕਿ ਜੇਕਰ ਫਿਰ ਵੀ ਉਹ ਦੰਗਿਆਂ ''ਚ ਦੋਸ਼ੀ ਹੈ ਤਾਂ ਉਸ ਨੂੰ ਸਜ਼ਾ ਦਿੱਤੀ ਜਾਵੇ।
