ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਵੱਡੀ ਘਟਨਾ, ਆਪ ਹੀ ਵੇਖ ਲਓ ਵੀਡੀਓ
Thursday, Nov 21, 2024 - 11:53 AM (IST)
ਅੰਮ੍ਰਿਤਸਰ (ਬਿਊਰੋ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਵਿਰਾਸਤੀ ਮਾਰਗ 'ਤੇ ਆਏ ਦਿਨ ਫੋਟੋਗ੍ਰਾਫਰਾਂ ਦੀ ਗੁੰਡਾਗਰਦੀ ਲਗਾਤਾਰ ਵਧਦੀ ਜਾ ਰਹੀ ਹੈ। ਆਏ ਦਿਨ ਸ਼ਰਧਾਲੂਆਂ ਦੇ ਨਾਲ ਝਗੜੇ ਕਰਨ ਦੇ ਮਾਮਲੇ ਸਾਹਮਣੇ ਆਉਂਦੇ ਪਏ ਹਨ, ਪਰ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਪੁਖ਼ਤਾ ਕਾਰਵਾਈ ਨਹੀਂ ਕੀਤੀ ਜਾ ਰਹੀ। ਤਾਜ਼ਾ ਮਾਮਲੇ ਵਿਚ ਇਕ ਪਰਿਵਾਰ ਨਵਾਂ ਸ਼ਹਿਰ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੇ ਲਈ ਪੁੱਜਿਆ ਤੇ ਮੱਥਾ ਟੇਕਣ ਤੋਂ ਬਾਅਦ ਜਦੋਂ ਪਰਿਵਾਰ ਆਪਣੇ ਘਰ ਨੂੰ ਵਾਪਸ ਜਾਣ ਲੱਗਾ ਤਾਂ ਵਿਰਾਸਤੀ ਮਾਰਗ ਉੱਤੇ ਲੜ ਰਹੇ ਨੌਜਵਾਨਾਂ ਨੂੰ ਪਰਿਵਾਰ ਦੇ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਉਲਟਾ ਉਨ੍ਹਾਂ ਨੌਜਵਾਨਾਂ ਨੇ ਪਰਿਵਾਰ ਦੇ ਹੀ ਨੌਜਵਾਨ ਨੂੰ ਗੰਦੀਆਂ ਗਾਲ੍ਹਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਤੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਹ ਸਾਰੀ ਘਟਨਾ ਵਿਰਾਸਤੀ ਮਾਰਗ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਛੁੱਟੀ ਰੱਦ! ਐਤਵਾਰ ਨੂੰ ਵੀ ਕਰਨਾ ਪਵੇਗਾ ਕੰਮ
ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਇਕ ਨੌਜਵਾਨ ਨੂੰ 5-7 ਨੌਜਵਾਨ ਬੁਰੀ ਤਰ੍ਹਾਂ ਕੁੱਟਮਾਰ ਕਰ ਰਹੇ ਹਨ। ਉੱਥੇ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੋਤਾ ਭਰਾ ਹੈ ਜਿਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ ਤੇ ਉਸ ਦੀ ਹੱਥ ਦੀ ਉਂਗਲ ਵੀ ਤੋੜ ਦਿੱਤੀ ਹੈ ਤੇ ਉਸ ਦੇ ਸਿਰ ਵਿਚ ਵੀ ਬੁਰੀ ਤਰ੍ਹਾਂ ਸੱਟਾਂ ਲੱਗੀਆਂ ਹਨ। ਜਦੋਂ ਅਸੀਂ ਪੁਲਸ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਵੱਲੋਂ ਸਾਡੇ ਨਾਲ ਹੀ ਬਦਸਲੂਕੀ ਕੀਤੀ ਗਈ। ਉੱਥੇ ਹੀ ਪੀੜਤ ਪਰਿਵਾਰ ਨੇ ਮੀਡੀਆ ਅੱਗੇ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਸਾਨੂੰ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦਵਾਇਆ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀ ਆਨਲਾਈਨ ਹੋਵੇਗੀ ਪੜ੍ਹਾਈ, ਕੱਲ ਤੋਂ ਹੀ ਸ਼ੁਰੂ ਹੋਣਗੀਆਂ ਕਲਾਸਾਂ
ਉੱਥੇ ਹੀ ਪੁਲਸ ਅਧਿਕਾਰੀ ਹਰਸੰਦੀਪ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੇ ਕੋਲ ਸ਼ਿਕਾਇਤ ਆਈ ਹੈ ਕਿ ਇਕ ਸ਼ਰਧਾਲੂ ਪਰਿਵਾਰ ਜੋ ਬਾਹਰੋਂ ਆਏ ਸਨ, ਉਹਨਾਂ ਦੇ ਨਾਲ ਕੁਝ ਲੋਕਾਂ ਨੇ ਵਿਰਾਸਤੀ ਮਾਰਗ ਵਿਚ ਕੁੱਟਮਾਰ ਕੀਤੀ ਹੈ। ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8