ਦਰਬਾਰ ਸਾਹਿਬ ਬੇਅਦਬੀ ਮਾਮਲਾ : ਮ੍ਰਿਤਕ ਦੇ ਉਂਗਲਾਂ ਦੇ ਨਿਸ਼ਾਨ ਅਤੇ DNA ਜਾਂਚ ਲਈ ਰੱਖੇ ਗਏ ਵਿਸ਼ੇਸ਼ ਅੰਗ

Thursday, Dec 23, 2021 - 11:19 AM (IST)

ਦਰਬਾਰ ਸਾਹਿਬ ਬੇਅਦਬੀ ਮਾਮਲਾ : ਮ੍ਰਿਤਕ ਦੇ ਉਂਗਲਾਂ ਦੇ ਨਿਸ਼ਾਨ ਅਤੇ DNA ਜਾਂਚ ਲਈ ਰੱਖੇ ਗਏ ਵਿਸ਼ੇਸ਼ ਅੰਗ

ਅੰਮ੍ਰਿਤਸਰ (ਦਲਜੀਤ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਮੌਤ ਤੋਂ 72 ਘੰਟੇ ਬਾਅਦ ਬੀਤੇ ਦਿਨ ਉਸ ਦਾ ਪੋਸਟਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ। ਮੁੱਢਲੀ ਪੋਸਟਮਾਰਟਮ ਜਾਂਚ ਦੀ ਰਿਪੋਰਟ ਅਨੁਸਾਰ ਦੋਸ਼ੀ ਦੀ ਮੌਤ ਸਿਰ ਦੇ ਫਰੈਕਚਰ ਕਾਰਨ ਹੋਈ ਹੈ। ਉਸ ਦੇ ਸਾਰੇ ਸਰੀਰ ’ਤੇ ਕਈ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਇਸ ਤੋਂ ਇਲਾਵਾ ਡਾਕਟਰਾਂ ਵੱਲੋਂ ਮ੍ਰਿਤਕ ਦੀਆਂ ਤਸਵੀਰਾਂ ਅਤੇ ਡੀ. ਐੱਨ. ਏ. ਜਾਂਚ ਲਈ ਵਿਸ਼ੇਸ਼ ਅੰਗ ਰੱਖੇ ਗਏ ਹਨ। ਮ੍ਰਿਤਕ ਦਾ ਵਿਸੇਰਾ ਕੱਢ ਕੇ ਸਰਕਾਰੀ ਲੈਬਾਰਟਰੀ ਖਰੜ ਅਤੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਜਾਂਚ ਲਈ ਭੇਜ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼

ਜਾਣਕਾਰੀ ਅਨੁਸਾਰ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਵਿਖੇ ਕੀਤਾ ਗਿਆ। ਹਸਪਤਾਲ ਪ੍ਰਸ਼ਾਸਨ ਵੱਲੋਂ ਪੋਸਟਮਾਰਟਮ ਲਈ ਪੰਜ ਡਾਕਟਰਾਂ ਦਾ ਵਿਸ਼ੇਸ਼ ਮੈਡੀਕਲ ਬੋਰਡ ਬਣਾਇਆ ਗਿਆ ਹੈ, ਜਦਕਿ ਪੋਸਟਮਾਰਟਮ ਲਈ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ। ਹਸਪਤਾਲ ਪ੍ਰਸ਼ਾਸਨ ਨੇ ਪੋਸਟਮਾਰਟਮ ਲਈ ਡਾ. ਅਸ਼ੀਸ਼, ਡਾ. ਰਵੀ, ਡਾ. ਅਰਸ਼ਦੀਪ, ਡਾ. ਤਲਵਿੰਦਰ, ਡਾ. ਜੈਸਮੀਨ ’ਤੇ ਆਧਾਰਿਤ ਬੋਰਡ ਗਠਿਤ ਕੀਤਾ ਹੈ । ਪੁਲਸ ਪ੍ਰਸ਼ਾਸਨ ਵੱਲੋਂ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਕਰਵਾਈ ਗਈ। 2 ਘੰਟੇ ਤੱਕ ਚੱਲੇ ਪੋਸਟਮਾਰਟਮ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਦੋਸ਼ੀ ਦੀ ਮੌਤ ਸਿਰ ਦੀ ਹੱਡੀ ਟੁੱਟਣ ਕਾਰਨ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)

ਇਸ ਤੋਂ ਇਲਾਵਾ ਉਸ ਦੇ ਸਾਰੇ ਸਰੀਰ ’ਤੇ ਜ਼ਖਮਾਂ ਦੇ ਨਿਸ਼ਾਨ ਸਨ ਅਤੇ ਨੀਲ ਵੀ ਸੀ। ਉਸ ਦੀ ਗਰਦਨ ’ਤੇ ਵੀ ਜ਼ਖ਼ਮ ਸਨ। ਮ੍ਰਿਤਕ ਦੀ ਉਮਰ 25 ਤੋਂ 30 ਸਾਲ ਦੇ ਵਿਚਕਾਰ ਸੀ। ਡਾਕਟਰਾਂ ਵੱਲੋਂ ਡੀ. ਐੱਨ. ਏ ਮ੍ਰਿਤਕ ਦੇ ਸਰੀਰ ਦੇ ਕੁਝ ਅੰਗਾਂ ਨੂੰ ਜਾਂਚ ਲਈ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਉਸ ਦੇ ਉਂਗਲਾਂ ਦੇ ਨਿਸ਼ਾਨ ਵੀ ਲਏ ਗਏ ਹਨ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਦਰਮੋਹਨ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਵਿਸਰਾ ਨੂੰ ਜਾਂਚ ਲਈ ਮੋਹਾਲੀ ਖਰੜ ਭੇਜਿਆ ਜਾਵੇਗਾ। ਇਸ ਤੋਂ ਇਲਾਵਾ ਜਾਂਚ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਵਿਸਥਾਰਤ ਰਿਪੋਰਟ ਭੇਜੀ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ

ਪੋਸਟਮਾਰਟਮ ਤੋਂ ਬਾਅਦ ਪੁਲਸ ਸੁਰੱਖਿਆ ਪ੍ਰਬੰਧਾਂ ਹੇਠ ਸ਼ਿਵਪੁਰੀ ਵਿਚ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਸੰਗਤ ਵੱਲੋਂ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ। ਦਰਬਾਰ ਸਾਹਿਬ ਵਿਖੇ ਸ਼ਾਮ ਸਮੇਂ ਸ੍ਰੀ ਰਹਿਰਾਸ ਦਾ ਪਾਠ ਹੋ ਰਿਹਾ ਸੀ ਤਾਂ ਇਕ ਨੌਜਵਾਨ ਨੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਟਾਸਕ ਫੋਰਸ ਨੇ ਉਸ ਨੂੰ ਕਾਬੂ ਕਰ ਲਿਆ। ਨੌਜਵਾਨ ਨੂੰ ਜਦੋਂ ਬਾਹਰ ਲਿਆਂਦਾ ਗਿਆ ਤਾਂ ਗੁੱਸੇ ’ਚ ਆਈ ਬੇਕਾਬੂ ਸੰਗਤ ਨੇ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। 

ਪੜ੍ਹੋ ਇਹ ਵੀ ਖ਼ਬਰ -ਦੋ ਸਿਰ ਤੇ ਇਕ ਧੜ ਵਾਲੇ ਸੋਹਣਾ ਨੂੰ ਮਿਲੀ PSPCL’ਚ ਨੌਕਰੀ, ਕਾਇਮ ਕੀਤੀ ਜਿਊਂਦੀ ਜਾਗਦੀ ਮਿਸਾਲ


author

rajwinder kaur

Content Editor

Related News