ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ: ਸੂਬੇ ’ਚ ਹਾਈ ਅਲਰਟ ਜਾਰੀ, ਗ੍ਰਹਿ ਮੰਤਰੀ ਨੇ ਮੰਗੀ ਰਿਪੋਰਟ

Sunday, Dec 19, 2021 - 09:20 AM (IST)

ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ: ਸੂਬੇ ’ਚ ਹਾਈ ਅਲਰਟ ਜਾਰੀ, ਗ੍ਰਹਿ ਮੰਤਰੀ ਨੇ ਮੰਗੀ ਰਿਪੋਰਟ

ਚੰਡੀਗੜ੍ਹ (ਰਮਨਜੀਤ) - ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨੀਵਾਰ ਸ਼ਾਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਰਾਜਭਰ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਹਾਈ ਅਲਰਟ ਜਾਰੀ ਕਰਦਿਆਂ ਸਾਰ ਸਾਰੇ ਐੱਸ. ਐੱਸ. ਪੀਜ਼ ਨੂੰ ਕਾਨੂੰਨ ਵਿਵਸਥਾ ਬਣਾਏ ਰੱਖਣ ਦੇ ਹੁਕਮ ਦਿੱਤੇ ਗਏ ਹਨ। ਘਟਨਾ ਸਬੰਧੀ ਰਾਜ ਭਰ ’ਚ ਨਜ਼ਰ ਰੱਖਣ ਅਤੇ ਰੋਜ਼ਾਨਾ ਰਿਪੋਰਟ ਡੀ. ਜੀ. ਪੀ. ਮੁੱਖ ਦਫ਼ਤਰ ਨੂੰ ਭੇਜਣ ਨੂੰ ਕਿਹਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਇਸ ਘਟਨਾ ਦੀ ਗੰਭੀਰਤਾ ਨੂੰ ਵੇਖਦਿਆਂ ਹੋਇਆ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੂਰੇ ਮਾਮਲੇ ਦੀ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਤੋਂ ਰਿਪੋਰਟ ਮੰਗੀ ਹੈ। ਰੰਧਾਵਾ ਨੇ ਕਿਹਾ ਕਿ ਚੋਣਾਂ ਨੇੜੇ ਅਜਿਹੀ ਘਟਨਾ ਹੋਣਾ ਬਹੁਤ ਹੀ ਨਿੰਦਣਯੋਗ ਹੈ। ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਕਿ ਕਿਤੇ ਕਿਸੇ ਨੇ ਜਾਣਬੁੱਝ ਕੇ ਇਸ ਘਟਨਾ ਨੂੰ ਅੰਜ਼ਾਮ ਤਾਂ ਨਹੀਂ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ

ਦੱਸ ਦੇਈਏ ਕਿ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇਕ ਨੌਜਵਾਨ ਨੂੰ ਸੰਗਤ ਵੱਲੋਂ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਸਮੇਂ ਸ੍ਰੀ ਰਹਿਰਾਸ ਦਾ ਪਾਠ ਹੋ ਰਿਹਾ ਸੀ ਤਾਂ ਇਕ ਨੌਜਵਾਨ ਨੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਟਾਸਕ ਫੋਰਸ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ। ਉਸ ਨੌਜਵਾਨ ਨੂੰ ਕਾਬੂ ਕਰ ਕੇ ਜਦੋਂ ਬਾਹਰ ਲਿਆਂਦਾ ਗਿਆ ਤਾਂ ਗੁੱਸੇ ’ਚ ਆਈ ਬੇਕਾਬੂ ਸੰਗਤ ਨੇ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। 

 ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 6 ਦਿਨਾਂ ਤੋਂ ਲਾਪਤਾ ਬੱਚੀ ਦੀ ਰੇਤ ’ਚ ਦੱਬੀ ਹੋਈ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਟਾਸਕ ਫੋਰਸ ਤੋਂ ਜਾਣਕਾਰੀ ਮਿਲੀ ਹੈ ਕਿ 22 ਸਾਲਾ ਇਹ ਨੌਜਵਾਨ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਇਸ ਦੌਰਾਨ ਐੱਸ. ਜੀ. ਪੀ. ਸੀ. ਦਫ਼ਤਰ ਦੇ ਬਾਹਰ ਵੱਡੀ ਗਿਣਤੀ ’ਚ ਸ਼ਰਧਾਲੂ ਇਕੱਠੇ ਹੋ ਗਏ ਤੇ ਨੌਜਵਾਨ ਦੀ ਲਾਸ਼ ਦੀ ਮੰਗ ਕਰ ਰਹੇ ਹਨ। ਪੁਲਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਸੀ. ਸੀ. ਟੀ. ਵੀ. ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਜਿਸ ’ਚ ਉਹ ਨੌਜਵਾਨ ਇਕੱਲਾ ਹੀ ਨਜ਼ਰ ਆ ਰਿਹਾ ਹੈ। 

 ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਕਾਰਨ ਅਟਾਰੀ ਸਰਹੱਦ ’ਤੇ ਫ਼ਸੀ ਪਾਕਿ ਹਿੰਦੂ ਜਨਾਨੀ ਨੇ ਦਿੱਤਾ ਬੱਚੇ ਨੂੰ ਜਨਮ, ਨਾਂ ਰੱਖਿਆ ‘ਬਾਰਡਰ’

 


author

rajwinder kaur

Content Editor

Related News