ਸ੍ਰੀ ਦਰਬਾਰ ਸਾਹਿਬ ਰੁਕੇ ਸ਼ਰਧਾਲੂਆਂ ਨੂੰ ਘਰ-ਘਰ ਪਹੁੰਚਾਉਣ ਲਈ 5 ਬੱਸਾਂ ਰਵਾਨਾ

03/26/2020 7:10:44 PM

ਅੰਮ੍ਰਿਤਸਰ, (ਦੀਪਕ)- ਕੋਰੋਨਾ ਵਾਇਰਸ ਕਾਰਣ ਸਰਕਾਰ ਵੱਲੋਂ ਲਾਏ ਗਏ ਕਰਫਿਊ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੁਕੇ ਸ਼ਰਧਾਲੂਆਂ ਨੂੰ ਘਰ-ਘਰ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਉਪਰਾਲਾ ਕੀਤਾ ਹੈ। ਇਸੇ ਤਹਿਤ ਅੱਜ 5 ਬੱਸਾਂ ਰਾਹੀਂ ਦਿੱਲੀ ਸਮੇਤ ਹੋਰਨਾਂ ਥਾਵਾਂ ਦੀ ਸੰਗਤ ਨੂੰ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸੰਗਤ ਨੂੰ ਘਰ-ਘਰ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਇਥੇ ਦਿੱਲੀ, ਹਰਿਆਣਾ ਆਦਿ ਦੀ ਸੰਗਤ ਕਰਫਿਊ ਕਾਰਣ ਰੁਕੀ ਹੋਈ ਸੀ ਕਿਉਂਕਿ ਬਣੇ ਹਾਲਾਤ ਕਾਰਣ ਆਵਾਜਾਈ ਦੇ ਸਾਧਨ ਬੰਦ ਹੋ ਗਏ ਸਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਅੱਜ ਸੰਗਤ ਲਈ 5 ਬੱਸਾਂ ਭੇਜੀਆਂ ਗਈਆਂ ਹਨ, ਜਿਨ੍ਹਾਂ ’ਚੋਂ 2 ਬੱਸਾਂ ਦਿੱਲੀ ਨੂੰ ਰਵਾਨਾ ਕੀਤੀਆਂ ਗਈਆਂ। ਇਸੇ ਤਰ੍ਹਾਂ 2 ਬੱਸਾਂ ਕਰਨਾਲ ਅਤੇ 1 ਬੱਸ ਰਾਜਪੁਰਾ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਭੇਜੇ ਗਏ ਸ਼ਰਧਾਲੂਆਂ ਨੂੰ ਸਾਵਧਾਨੀਆਂ ਵਰਤਣ ਲਈ ਵੀ ਪ੍ਰੇਰਿਆ ਗਿਆ ਹੈ। ਬੱਸਾਂ ਰਵਾਨਾ ਕਰਨ ਸਮੇਂ ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਨਰਿੰਦਰ ਸਿੰਘ ਤੇ ਨਿਸ਼ਾਨ ਸਿੰਘ ਮੌਜੂਦ ਸਨ।

Bharat Thapa

This news is Content Editor Bharat Thapa